Center Govt burns effigy : ਬਿਲਗਾ : ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤੇ ਜਾਣ ’ਤੇ ਗੁੱਸੇ ਵਿਚ ਆਏ ਲੋਕਾਂ ਵੱਲੋਂ ਪੰਜਾਬ ਯੁਥ ਕਾਂਗਰਸ ਦੇ ਇੰਚਾਰਜ ਬੰਟੀ ਸੈਲਕੇ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿਲੋਂ ਅਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਨੀ ਜੋਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਨਗਰ ਬਿਲਗਾ ’ਚ ਮੋਟਰਸਾਈਕਲਾਂ ਨੂੰ ਰੇੜ ਕੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇ ਲਗਾਉਂਦੇ ਹੋਏ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ।
ਇਸ ਮੌਕੇ ’ਤੇ ਜ਼ਿਲ੍ਹਾ ਕਾਂਗਰਸ ਜਨਰਲ ਸਕੱਤਰ ਰੋਹਿਤ ਸ਼ਰਮਾ ਨੇ ਕਿਹਾ ਕਿ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਦੇ ਚੱਲਦਿਆਂ ਲੋਕ ਇਕ ਪਾਸੇ ਆਰਥਿਕ ਤੰਗੀ ਨਾਲ ਜੂਝ ਰਹੇ ਹਨ ਅਤੇ ਬੇਰੁਜਗਾਰ ਹੋ ਰਹੇ ਹਨ, ਉਥੇ ਹੀ ਕੇਂਦਰ ਦੀ ਮੋਦੀ ਸਰਕਾਰ ਨੇ ਉਨ੍ਹਾ ਦੀ ਆਰਥਿਕ ਮਦਦ ਕਰਨ ਦੀ ਬਜਾਏ ਪੈਟਰੋਲ ਅਤੇ ਡੀਜ਼ਲ ਦੀਆ ਕੀਮਤਾਂ ਵਧਾ ਕੇ ਮਹਿੰਗਾਈ ਦਾ ਤੋਹਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੱਡੀ ਪੱਧਰ ’ਤੇ ਗਿਰਾਵਟ ਆ ਜਾਣ ਦੇ ਬਾਵਜੂਦ ਰੋਜ਼ਾਨਾ ਹੀ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਹੜਾ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੂਨ-ਜੁਲਾਈ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਹਲਕਾ ਨਕੋਦਰ ਦੇ ਵਾਈਸ ਪ੍ਰਧਾਨ ਮੋਹਿਤ ਧੀਰ, ਲੱਖਾ ਨਕੋਦਰ, ਗਗਨਦੀਪ ਤਲਵਣ, ਸਾਹਿਲ ਸ਼ਰਮਾਂ, ਜੋਤ ਭਾਟੀਆ, ਭੁਪਿੰਦਰ ਸ਼ਰਮਾ ਮੈਂਬਰ ਮਾਰਕੀਟ ਕਮੇਟੀ ਬਿਲਗਾ, ਚੋਧਰੀ ਨਵਤੇਜ ਸਿੰਘ, ਬਲਾਕ ਸੰਮਤੀ ਮੈਂਬਰ ਸਰਦਾਰ ਮੁਹੰਮਦ, ਨਿੱਕਾ ਸਰਪੰਚ ਭਾਰੂਵਾਲ, ਗੁਰਨਾਮ ਸਿੰਘ ਜੱਖੂ ਮੈਂਬਰ ਨਗਰ ਪੰਚਾਇਤ ਬਿਲਗਾ ਅਤੇ ਨਵਜੋਤ ਸਿੰਘ ਹਾਜ਼ਰ ਸਨ।