Center invites farmers : ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਨਵੇਂ ਖ਼ੇਤੀ ਕਾਨੂੰਨਾਂ ਪ੍ਰਤੀ ਰੋਹ ਅਤੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੇਤੀ ਸਕੱਤਰ ਸ੍ਰੀ ਸੰਜੇ ਅੱਗਰਵਾਲ ਵੱਲੋਂ ਇਸ ਸੰਬੰਧੀ ਬਾਕਾਇਦਾ ਇਕ ਸੱਦਾ ਪੱਤਰ ਕਿਸਾਨ ਜੱਥੇਬੰਦੀਆਂ ਨੂੰ ਭੇਜਿਆ ਗਿਆ ਹੈ।
ਇਹ ਮੀਟਿੰਗ ਵੀਰਵਾਰ 8 ਅਕਤੂਬਰ ਨੂੰ ਦੁਪਹਿਰ 2.30 ਵਜੇ ਦਿੱਲੀ ਵਿੱਚ ਕੀਤੀ ਜਾਵੇਗੀ। ਮੰਗਲਵਾਰ ਸ਼ਾਮ ਨੂੰ ਫਾਰਮ ਬਾਡੀ ਦੇ ਨੁਮਾਇੰਦਿਆਂ ਵੱਲੋਂ ਇਸ ਸੰਬੰਧੀ ਈਮੇਲ ਭੇਜੀ ਗਈ, ਜਿਸ ਵਿੱਚ ਯੂਨੀਅਨ ਦੇ ਖੇਤੀਬਾੜੀ ਸੱਕਤਰ ਨੇ ਲਿਖਿਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਮੰਡੀਕਰਨ ਸੁਧਾਰ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੀ ਵਧੇਰੇ ਕੀਮਤ ਦੀ ਪ੍ਰਾਪਤੀ ਲਈ ਵਧੇਰੇ ਵਿਕਲਪ ਮੁਹੱਈਆ ਕਰਵਾਏ ਜਾ ਸਕਣ। ਇਹ ਸੁਧਾਰ ਕਿਸਾਨਾਂ ਦੇ ਉਤਪਾਦਾਂ ਲਈ ਮੰਡੀਕਰਨ ਦੇ ਵਧੀਆ ਮੌਕੇ ਪ੍ਰਦਾਨ ਕਰਨਗੇ।
ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਉਸਨੂੰ 8 ਅਕਤੂਬਰ ਨੂੰ ਅਧਿਕਾਰੀਆਂ ਅਤੇ ਮਾਹਰਾਂ ਨਾਲ ਇੱਕ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਅਸੀਂ ਸੱਦੇ ਉੱਤੇ ਫੈਸਲਾ ਲੈਣ ਲਈ ਬੁੱਧਵਾਰ ਨੂੰ ਇੱਕ ਮੀਟਿੰਗ ਕਰਾਂਗੇ। ਦੱਸਣਯੋਗ ਹੈ ਕਿ ਨਵੇਂ ਖ਼ੇਤੀ ਕਾਨੂੰਨਾਂ ਦੇ ਵਿਰੋਧ ਦੀ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਾ ਕੇਵਲ ਕਿਸਾਨ ਜੱਥਬੰਦੀਆਂ ਸਗੋਂ ਭਾਜਪਾ ਨੂੰ ਛੱਡ ਕੇ ਸਾਰੇ ਸਿਆਸੀ ਦਲਾਂ ਤੋਂ ਇਲਾਵਾ ਪੰਜਾਬ ਦੇ ਕਲਾਕਾਰ, ਸਮਾਜ ਸੇਵੀ ਸੰਸਥਾਵਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ।