Central government should direct : ਚੰਡੀਗੜ੍ਹ : ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰ ਤੋਂ 18-45 ਸਾਲ ਦੀ ਉਮਰ ਸਮੂਹ ਦੇ ਰਜਿਸਟਰਡ ਲਾਭਪਾਤਰੀਆਂ ਲਈ ਕਰਮਚਾਰੀ ਰਾਜ ਬੀਮਾ ਨਿਗਮ (ਈਐਸਆਈਸੀ) ਤੋਂ ਮੁਫਤ ਟੀਕਾ ਲਗਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ।
ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਾਵਰ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਪਹਿਲਕਦਮੀ ਦੇਸ਼ ਦੇ ਉਦਯੋਗਿਕ ਮਜ਼ਦੂਰ ਵਰਗ ਨੂੰ ਕਵਰ ਕਰਨ ਵੱਲ ਇੱਕ ਅਗਾਂਹਵਧੂ ਕਦਮ ਹੋਵੇਗਾ, ਜੋਕਿ ਭਾਰਤ ਸਰਕਾਰ ਦੇ ਕੋਵਿਡ -19 ਵਿਰੁੱਧ ਬਾਲਗਾਂ ਦੀ ਆਬਾਦੀ ਨੂੰ ਟੀਕਾ ਲਗਾਉਣ ਦੀ ਯੋਜਨਾ ਦਾ ਵੀ ਹਿੱਸਾ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਮੌਜੂਦਾ ਸਮੇਂ ਵਿਚ ਗੰਭੀਰ ਸਥਿਤੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਕਦਮ ਚੁੱਕਣ ਵਿਚ ਲੱਗੀ ਹੋਈ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਸੁਝਾਅ ਨੂੰ ਵੱਡੇ ਲੋਕ ਹਿੱਤ ਵਿਚ ਅਨੁਕੂਲ ਮੰਨਿਆ ਜਾਵੇਗਾ।