ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੱਡਾ ਫੈਸਲਾ ਲਿਆ ਹੈ। ਪੈਟਰੋਲ ਤੇ ਡੀਜ਼ਲ ‘ਤੇ 2-2 ਰੁਪਏ ਪ੍ਰਤੀ ਲੀਟਰ ਦਾ ਇਜਾਫਾ ਕੀਤਾ ਗਿਆ ਹੈ। ਫਿਲਹਾਲ ਪੈਟਰੋਲ ‘ਤੇ 19.90 ਰੁਪਏ ਪ੍ਰਤੀ ਲੀਟਰ ਤੇਡੀਜ਼ਲ ‘ਤੇ 15.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲਗਾਈ ਗਈ ਹੈ। ਵਾਧੇ ਦੇ ਬਾਅਦ ਪੈਟਰੋਲ ‘ਤੇ 21.90 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਉਤੇ 17.80 ਰੁਪਏ ਪ੍ਰਤੀ ਲੀਟਰ ਡਿਊਟੀ ਲੱਗੇਗੀ।
ਇਹ ਵੀ ਪੜ੍ਹੋ : RTO ਦਫਤਰ ‘ਚ ਵਿਜੀਲੈਂਸ ਦੀ ਰੇਡ, ਖੰਗਾਲੇ ਜਾ ਰਹੇ ਦਸਤਾਵੇਜ਼, ਮੁਲਾਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿਛ
ਨਾਲ ਹੀ ਦੱਸ ਦੇਈਏ ਕਿ ਤੇਲ ਦੀਆਂ ਰਿਟੇਲ ਕੀਮਤਾਂ ਵਿਚ ਵਾਧਾ ਨਹੀਂ ਕੀਤਾ ਗਿਆ ਹੈ। ਆਮ ਲੋਕਾਂ ਨੂੰ ਪਹਿਲਾਂ ਵਾਲੇ ਰੇਟ ਉਤੇ ਹੀ ਪੈਟਰੋਲ ਤੇ ਡੀਜ਼ਲ ਮਿਲਦਾ ਰਹੇਗਾ। ਜੋ ਐਕਸਾਈਜ਼ ਡਿਊਟੀ ਵਧਾਈ ਗਈ ਹੈ ਇਹ ਤੇਲ ਕੰਪਨੀਆਂ ਨੂੰ ਆਪਣੀ ਕਮਾਈ ਵਿਚੋਂ ਦੇਣੀ ਹੋਵੇਗੀ। ਕੰਪਨੀਆਂ ਇਸ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਤੋਂ ਨਹੀਂ ਵਸੂਲੇਗੀ।
ਵੀਡੀਓ ਲਈ ਕਲਿੱਕ ਕਰੋ -:
