ਬਠਿੰਡਾ ਦੀ ਸੈਂਟਰਲ ਜੇਲ੍ਹ ਫਿਰ ਤੋਂ ਸੁਰਖੀਆਂ ਵਿਚ ਹੈ। ਇਕ ਵਾਰ ਫਿਰ ਉਥੇ ਮੋਬਾਈਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੈਕਿੰਗ ਦੌਰਾਨ ਚਾਰ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਬਰਾਮਦ ਕੀਤੇ ਗਏ। ਇਸ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੀ ਸੈਂਟਰਲ ਜੇਲ੍ਹ ਵਿਚ ਏ ਕੈਟਾਗਰੀ ਦੇ ਗੈਂਗਸਟਰ ਬੰਦ ਹਨ ਜਿਨ੍ਹਾਂ ਦੀ ਕਸਟੱਡੀ ਕੇਂਦਰੀ ਸੁਰੱਖਿਆ ਬਲਾਂ ਕੋਲ ਹੈ ਪਰ ਫਿਰ ਵੀ ਇਹ ਮੋਬਾਈਲ ਫੋਨ ਜੇਲ੍ਹ ਵਿਚ ਕਿਵੇਂ ਦਾਖਲ ਹੋ ਜਾਂਦੇ ਹਨ, ਇਹ ਚਰਚਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ ਨਵਜੋਤ ਸਿੰਘ ਸਿੱਧੂ, ਰੋਡਰੇਜ ਮਾਮਲੇ ‘ਚ ਕੱਟ ਰਹੇ ਹਨ ਸਜ਼ਾ
ਜੇਲ੍ਹ ਦੀ ਸੁਰੱਖਿਆ ਦੇ ਮੱਦੇਨਜ਼ਰ ਕੱਲ੍ਹ ਡੀਜੀਪੀ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਸੀ ਕਿਉਂਕਿ ਲਾਰੈਂਸ ਬਿਸ਼ਨੋਈ ਵੀ ਇਸੇ ਜੇਲ੍ਹ ਵਿਚ ਬੰਦ ਹੈ ਪਰ ਉਸ ਦੇ ਬਾਅਦ ਵੀ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: