ਕੇਂਦਰ ਸਰਕਾਰ ਨੇ ਖਾਲਿਸਤਾਨੀ ਸੰਗਠਨ ‘ਸਿੱਖਸ ਫਾਰ ਜਸਟਿਸ’ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਐਪਾਂ ਅਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ।
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ‘ਪੰਜਾਬ ਪਾਲੀਟਿਕਸ ਟੀਵੀ’ ਦੀਆਂ ਐਪਾਂ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਮੰਤਰਾਲੇ ਦਾ ਕਹਿਣਾ ਹੈ ਕਿ ਖੁਫੀਆ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਸ ਕਰਕੇ ਸੂਚਨਾ ਅਤੇ ਸਾਰਣ ਮੰਤਰਾਲੇ ਨੇ ਆਈਟੀ ਨਿਯਮਾਂ ਤਹਿਤ ਐਮਰਜੈਂਸੀ ਪਾਵਰ ਦੀ ਵਰਤੋਂ ਕਰਦੇ ਹੋਏ ਪੰਜਾਬ ਰਾਜਨੀਤੀ ਟੀਵੀ ਦੇ ਡਿਜੀਟਲ ਮੀਡੀਆ ਪਲੇਟਫਾਰਮਾਂ ਨੂੰ ਬਲਾਕ ਕਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਸਿੱਖਸ ਫ਼ਾਰ ਜਸਟਿਸ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗੈਰ-ਕਾਨੂੰਨੀ ਅੱਤਵਾਦੀ ਸੰਗਠਨ ਐਲਾਨਿਆ ਹੋਇਆ ਹੈ। ਇਹ ਸੰਗਠਨ ਸਿੱਖਾਂ ਲਈ ਵੱਖਰਾ ਦੇਸ਼ ਬਣਾਉਣ ਦਾ ਹਿਮਾਇਤੀ ਹੈ, ਜਿਸ ਕਰਕੇ ਉਹ ਆਏ ਦਿਨ ਭੜਕਾਊ ਵੀਡੀਓ ਜਾਰੀ ਕਰਦਾ ਰਹਿੰਦਾ ਹੈ।