ਦੇਸ਼ ਵਿਚ ਓਮੀਕ੍ਰੋਨ ਦੇ ਵਧਦੇ ਮਾਮਲਿਆਂ ਵਿਚ ਸੋਮਵਾਰ ਨੂੰ ਕੋਵਿਡ ਸੈਂਪਲ ਦੇ ਟੈਸਟਿੰਗ ਲਈ ਜਾਰੀ ਦਿਸ਼ਾ-ਨਿਰਦੇਸ਼ ਵਿਚ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਕਿਹਾ ਕਿ ਕੋਵਿਡ ਮਰੀਜ਼ਾਂ ਦੇ ਆਏ ਸੰਪਰਕਾਂ ਨੂੰ ਉਦੋਂ ਤੱਕ ਟੈਸਟਿੰਗ ਦੀ ਲੋੜ ਨਹੀਂ ਹੈ। ਸਿਰਫ ਬਜ਼ੁਰਗ ਜਾਂ ਪਹਿਲਾਂ ਤੋਂ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਹਾਈ ਰਿਸਕ ਵਾਲੇ ਕਾਂਟੈਕਟ ਹੀ ਕੋਰੋਨਾ ਦਾ ਟੈਸਟ ਕਰਾਉਣ।
ICMR ਨੇ ਕਿਹਾ ਕਿ ਹੋਮ ਆਈਸੋਲੇਸ਼ਨ ਦੇ ਬਾਅਦ ਡਿਸਚਾਰਜ ਕੀਤੇ ਗਏ ਮਰੀਜ਼ਾਂ ਦੀ ਟੈਸਟਿੰਗ ਕਰਨ ਦੀ ਲੋੜ ਨਹੀਂ ਹੈ। ਹਾਲਾਂਕਿ ਖਾਂਸੀ, ਬੁਖਾਰ, ਗਲੇ ਵਿਚ ਖਰਾਸ਼, ਜਾਂ ਸੁਆਦ ਜਾਂ ਗੰਧ ਦੀ ਕਮੀ ਤੇ ਹੋਰ ਕੋਵਿਡ ਲੱਛਣਾਂ ਵਰਗੇ ਵਿਅਕਤੀਆਂ ਦਾ ਟੈਸਟਿੰਗ ਕਰਨ ਦੀ ਲੋੜ ਹੈ। ਨਾਲ ਹੀ ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੋ ਵਿਅਕਤੀ 60 ਸਾਲ ਤੋਂ ਵੱਧ ਉਮਰ ਦਾ ਹੈ ਜਾਂ ਜਿਨ੍ਹਾਂ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਫੇਫੜਿਆਂ ਜਾਂ ਗੁਰਦੇ ਦੀ ਬੀਮਾਰੀ ਆਦਿ ਵਰਗੀਆਂ ਬੀਮਾਰੀਆਂ ਹਨ, ਉਨ੍ਹਾਂ ਨੂੰ ਟੈਸਟਿੰਗ ਦੀ ਲੋੜ ਹੈ।
ਹਸਪਤਾਲਾਂ ਲਈ ICMR ਨੇ ਨਿਰਦੇਸ਼ ਦਿੱਤਾ ਕਿ ਟੈਸਟਿੰਗ ਦੀ ਕਮੀ ਲਈ ਕਿਸੇ ਵੀ ਐਮਰਜੈਂਸੀ ਪ੍ਰਕਿਰਿਆ ਵਿਚ ਦੇਰੀ ਨਹੀਂ ਕੀਤੀ ਜਾਣੀ ਚਾਹੀਦੀ। ਐਤਵਾਰ ਨੂੰ ਦੇਸ਼ ਭਰ ਵਿਚ 13.52 ਲੱਖ ਸੈਂਪਲ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੱਕ 69.16 ਕਰੋੜ ਤੋਂ ਵੱਧ ਸੈਂਪਲ ਦੀ ਜਾਂਚ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਲੋੜ ਪੈਣ ਉਤੇ ਕੋਰੋਨਾ ਵੈਕਸੀਨੇਸ਼ਨ ਸੈਂਟਰਲ ਰਾਤ 10 ਵਜੇ ਤੱਕ ਖੋਲ੍ਹੇ ਜਾ ਸਕਦੇ ਹਨ। ਕਈ ਸੂਬਿਆਂ ਵੱਲੋਂ ਕੇਂਦਰ ਨੂੰ ਕਿਹਾ ਗਿਆ ਸੀ ਕਿ ਸਵੇਰੇ 8 ਵਜੇ ਤੋਂ ਰਾਤ 8 ਵਜੇ ਤਕ ਟੈਸਟਿੰਗ ਦਾ ਟਾਈਮ ਹੈ। ਇਸ ਤੋਂ ਬਾਅਦ ਕੇਂਦਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਇਹ ਚਿੱਠੀ ਲਿਖੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 146 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੁੱਲ ਕੇਸਾਂ ਦੀ ਗਿਣਤੀ 3,57,07,727 ਹੋ ਗਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ 7,23,619 ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾ ਨਾਲ 4,83,936 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਹੁਣ ਤੱਕ 3,45,00,172 ਲੋਕ ਠੀਕ ਹੋ ਚੁੱਕੇ ਹਨ।