ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ 25 ਜਨਵਰੀ ਤੱਕ ਅੰਤ੍ਰਿਮ ਜ਼ਮਾਨਤ ਦਾ ਲਾਭ ਦੇ ਦਿੱਤਾ ਹੈ। ਹੁਣ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੇਗੀ।
ਭਰਤਇੰਦਰ ਚਹਿਲ ਨੇ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰ ਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਬੀਤੀ ਸਰਕਾਰ ਦੇ ਨੇਤਾਵਾਂ ਅਤੇ ਉਨ੍ਹਾਂ ਦੇ ਕਰੀਬੀਆਂ ਖ਼ਿਲਾਫ਼ ਸਿਆਸੀ ਰੰਜਿਸ਼ ਤਹਿਤ ਕਾਰਵਾਈ ਕਰ ਰਹੀ ਹੈ। ਇਸ ਤਹਿਤ ਹੀ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਹਿਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਐੱਫਆਈਆਰ ਵਿਚ ਅਗਾਊਂ ਜ਼ਮਾਨਤ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦ ਅਤੇ ਆਮਦਨ ਦੀ ਪੂਰੀ ਡੀਟੇਲ ਵਿਜੀਲੈਂਸ ਨੂੰ ਦਿੱਤੀ ਜਾ ਚੁੱਕੀ ਹੈ, ਬਾਵਜੂਦ ਇਸ ਦੇ ਉਨ੍ਹਾਂ ਨੂੰ ਰੰਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦਾ ਲਾਭ ਦਿੰਦਿਆਂ ਸੁਣਵਾਈ 25 ਜਨਵਰੀ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ : ਸਾਧੂ ਸਿੰਘ ਧਰਮਸੋਤ ਦੀ ਅੱਜ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, ਮਿਲਿਆ 3 ਦਿਨ ਦਾ ਪੁਲਿਸ ਰਿਮਾਂਡ
ਦੱਸ ਦੇਈਏਕਿ 23 ਅਗਸਤ ਨੂੰ ਪਟਿਆਲਾ ਦੀ ਅਦਾਲਤ ਨੇ ਚਹਿਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕੀਤਾ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚਹਿਲ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਹੇ ਹਨ ਜਿਸ ਦੇ ਬਾਅਦ ਹੇਠਲੀ ਅਦਾਲਤ ਨੇ ਉੁਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਖਿਲਾਫ ਦਰਜ ਮਾਮਲੇ ਦੀ ਸਹੀ ਜਾਂਚ ਲਈ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਕਰਨਾ ਚਾਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”