ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ ਅਧਿਕਾਰੀਆਂ ਨੂੰ 15 ਦਿਨਾਂ ‘ਚ ਪੈਂਡਿੰਗ ਸ਼ਿਕਾਇਤਾਂ ਦੇ ਹੱਲ ਕਰਨ ਦੇ ਦਿੱਤੇ ਨਿਰਦੇਸ਼ ਹਨ। ਮਹਿਲਾਵਾਂ ਵੱਲੋਂ ਦਾਇਰ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਦੇ ਉਦੇਸ਼ ਨਾਲ ਇਹ ਹੁਕਮ ਜਾਰੀ ਕੀਤੇ ਗਏ ਹਨ।
ਮਨੀਸ਼ਾ ਗੁਲਾਟੀ ਨੇ ਚਾਰ ਜਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਪੈਂਡਿੰਗ ਮਾਮਲਿਆਂ ਦੀ ਸਮੀਖਿਆ ਕੀਤੀ ਤੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੇ ਹੱਲ ਲਈ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ। ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਅਤੇ ਜਲੰਧਰ, ਐਸ.ਬੀ.ਐੱਸ. ਨਗਰ, ਕਪੂਰਥਲਾ ਤੇ ਹੁਸ਼ਿਆਰਪੁਰ ਸਮੇਤ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਪੈਂਡਿੰਗ ਮਾਮਲਿਆਂ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਲਈ ਸਬੰਧਤ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ 127 ਸ਼ਿਕਾਇਤਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਵਿੱਚ 46 ਜਲੰਧਰ ਸ਼ਹਿਰ, 9 ਜਲੰਧਰ ਦਿਹਾਤੀ, 54 ਕਪੂਰਥਲਾ, ਦੋ ਐਸਬੀਐਸ ਨਗਰ ਅਤੇ 16 ਸ਼ਿਕਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਭੇਜੀਆਂ ਗਈਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਨੇ 24 ਜੂਨ ਨੂੰ ਸੰਤ ਕਬੀਰ ਜਯੰਤੀ ਮੌਕੇ ਜਨਤਕ ਛੁੱਟੀ ਦਾ ਕੀਤਾ ਐਲਾਨ
ਪੰਜ ਪੁਲਿਸ ਜ਼ਿਲ੍ਹਿਆਂ ਵਿਚ 1864 ਸ਼ਿਕਾਇਤਾਂ ਸਿੱਧੇ ਤੌਰ ‘ਤੇ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ ਕਪੂਰਥਲਾ ਵਿਚ 428, ਜਲੰਧਰ ਸ਼ਹਿਰ ਵਿਚ 787, ਜਲੰਧਰ ਦਿਹਾਤੀ ਵਿਚ 174,ਐਸਬੀਐਸ ਨਗਰ ਵਿਚ 285 ਅਤੇ ਹੁਸ਼ਿਆਰਪੁਰ ਵਿਚ 190 ਸ਼ਿਕਾਇਤਾਂ ਸ਼ਾਮਲ ਹਨ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਨੂੰ ਆਪਣੇ ਨਾਲ ਹੋਣ ਵਾਲੇ ਕਿਸੇ ਵੀ ਕਿਸੇ ਦੀ ਬੇਇਨਸਾਫੀ ਲਈ ਕਮਿਸ਼ਨ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰਨ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਸਮੁੰਦਰੀ ਜਹਾਜ਼ ਉਨ੍ਹਾਂ ਦੇ ਆਪਣੇ ਸਲਾਹਕਾਰਾਂ ਦੁਆਰਾ ਡੁੱਬ ਜਾਵੇਗਾ: ਰਾਜਿੰਦਰ ਸਿੰਘ ਬਡਹੇੜੀ