Chance of light drizzle for : ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਸਣੇ ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬੂੰਦਾਬਾਂਦੀ ਦੇ ਆਸਾਰ ਹਨ ਪਰ ਇਸ ਦੇ ਨਾਲ ਹੀ ਤਾਪਮਾਨ ਦੇ ਵੀ ਵਧਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿਚ ਅੰਮ੍ਰਿਤਸਰ ਵਿਚ 8 ਅਤੇ ਲੁਧਿਆਣਾ ਵਿਚ 8-8, ਪਠਾਨਕੋਟ ਵਿਚ 51 ਮਿਮੀ ਮੀਂਹ ਪਿਆ। ਹਾਲਾਂਕਿ ਜਲੰਧਰ ਵਿਚ ਕੁਝ ਦਿਨ ਰਾਹਤ ਦੇਣ ਤੋਂ ਬਾਅਦ ਐਤਵਾਰ ਨੂੰ ਅਸਮਾਨ ਵਿਚ ਬੱਦਲ ਛਾਏ ਹੋਣ ਦੇ ਬਾਵਜੂਦ ਉਮਸ ਵਾਲਾ ਮੌਸਮ ਬਣਿਆ ਹੋਇਆ ਹੈ। ਅੱਜ ਜਲੰਧਰ ਜ਼ਿਲ੍ਹੇ ਵਿਚ ਸਵੇਰੇ 31 ਡਿਗਰੀ ਤੱਕ ਤਾਪਮਾਨ ਦਰਜ ਕੀਤਾ ਗਿਆ ਜਿਸ ਦੇ ਵਧਣ ਦੀ ਸੰਭਾਵਨਾ ਹੈ।