Chance of light rain : ਮਾਨਸੂਨ ਦੀ ਵਿਦਾਈ ਅਗਲੇ ਹਫਤੇ ਹੋ ਜਾਏਗੀ। ਇਸ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਬਣ ਰਹੀ ਹੈ। ਬੰਗਾਲ ਦੀ ਖਾੜੀ ਵਿੱਚ ਹਵਾ ਦਾ ਹੇਠਲਾ ਦਬਾਅ ਬਣਨ ਨਾਲ ਇਕ ਮੌਸਮ ਸਿਸਟਮ ਸਰਗਰਮ ਹੋਇਆ ਸੀ, ਪਰ ਉੱਤਰ ਭਾਰਤ ਦੇ ਸੂਬਿਆਂ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਹੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਹੈ। ਕਈ ਸੂਬਿਆਂ ਵਿੱਚ ਚੰਗੀ ਬਾਰਿਸ਼ ਹੋਈ ਅਤੇ ਅਗਲੇ ਕੁਝ ਦਿਨਾਂ ਵਿੱਚ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਹਾਲਾਂਕਿ 18 ਤੇ 19 ਸਤੰਬਰ ਨੂੰ ਇਥੇ ਮੀਂਹ ਦੀ ਹਲਕੀ ਸੰਭਾਵਨਾ ਬਣ ਰਹੀ ਹੈ।
ਉਸ ਤੋਂ ਬਾਅਦ ਚੰਡੀਗੜ੍ਹ ਸਣੇ ਉੱਤਰ ਭਾਰਤ ਤੋਂ ਮਾਨਸੂਨ ਦੀ ਵਿਦਾਈ ਹੋ ਜਾਵੇਗੀ। ਚੰਡੀਗੜ੍ਹ ਵਿੱਚ ਪਿਛਲੇ ਡੇਢ ਹਫਤੇ ਤੋਂ ਪਾਰਾ ਚੜ੍ਹਿਆ ਹੋਇਆ ਹੈ। ਦਿਨ ਤੇ ਰਾਤ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਦਰਜ ਕੀਤੇ ਜਾ ਰਹੇ ਹਨ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਰਿਹਾ। ਚੰਡੀਗੜ੍ਹ ’ਚ ਇਸ ਮਹੀਨੇ ਆਖਰੀ ਮੀਂਹ 6 ਸਤੰਬਰ ਨੂੰ 1.8 ਐੱਮਐੱਮ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ ਸੁੱਕਾ ਪਿਆ ਹੈ। ਇਸ ਦੌਰਾਨ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਬੂੰਦਾਬਾਂਦੀ ਹੋਈ ਸੀ, ਇਸ ਨਾਲ ਉਮਸ ਵਧ ਗਈ।