Chance of strong winds : ਮੌਸਮ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿਖੇ ਆਉਂਦੇ 2 ਦਿਨਾਂ ਵਿਚ ਦੁਬਾਰਾ ਤੋਂ ਮੌਸਮ ਦੇ ਬਦਲਣ ਦੇ ਆਸਾਰ ਹਨ। ਤੇਜ਼ ਹਵਾਵਾਂ ਦੇ ਨਾਲ ਹਨ੍ਹੇਰੀ ਵੀ ਚੱਲ ਸਕਦੀ ਹੈ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ 2-4 ਦਿਨਾਂ ਤੋਂ ਤੇਜ ਧੁੱਪ ਨਿਕਲਣ ਨਾਲ ਤਾਪਮਾਨ ਇਕੋ ਦਮ ਵਧ ਗਿਆ ਸੀ ਤੇ ਲੋਕਾਂ ਨੂੰ ਕਾਫੀ ਗਰਮੀ ਮਹਿਸੂਸ ਕੀਤੀ ਸੀ ਪਰ ਹੁਣ ਫਿਰ ਅਗਲੇ 48 ਘੰਟਿਆਂ ਵਿਚ ਮੌਸਮ ਦੇ ਦੁਬਾਰਾ ਪਲਟਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 14 ਤੇ 15 ਮਈ ਨੂੰ ਪੰਜਾਬ ਤੇ ਹਰਿਆਣਾ ਵਿਖੇ ਮੌਸਮ ਕਰਵਟ ਬਦਲ ਸਕਦਾ ਹੈ। ਪੱਛਮੀ ਚੱਕਰਵਾਤ ਕਾਰਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਅਤੇ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਵਲੋਂ ਇਹ ਵੀ ਸੂਚਨਾ ਮਿਲੀ ਹੈ ਕਿ ਆਉਂਦੀ 16 ਮਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਆਸਮਾਨ ’ਤੇ ਬੱਦਲ ਛਾਏ ਰਹਿ ਸਕਦੇ ਹਨ। ਪੰਜਾਬ ਵਿਚ ਪੈਣ ਵਾਲੇ ਮੀਂਹ ਦੀ ਮਾਰ ਕਿਸਾਨਾਂ ਨੂੰ ਵੀ ਝੱਲਣੀ ਪੈ ਸਕਦੀ ਹੈ ਕਿਉਂਕਿ ਤੇਜ਼ ਹਵਾਵਾਂ ਨਾਲ ਫਸਲ ਦੇ ਖਰਾਬ ਹੋਣ ਦੇ ਆਸਾਰ ਵੀ ਹਨ।