ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਇਜਰੀ ਜਾਰੀ ਕੀਤੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਾਰੀ ਐਡਵਾਇਜ਼ਰੀ ਮੁਤਾਬਕ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਬਚਣ ਦੀ ਵੀ ਹਦਾਇਤ ਦਿੱਤੀ ਗਈ ਹੈ। ਨਾਲ ਹੀ ਲੋਕਾਂ ਨੂੰ ਮਾਸਕ ਪਾਉਣ ਨੂੰ ਵੀ ਕਿਹਾ ਗਿਆ ਹੈ। ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਇਕ ਲੈਟਰ ਜਾਰੀ ਕਰਕੇ ਐਡਵਾਇਜਰੀ ਬਾਰੇ ਦੱਸਿਆ ਗਿਆ ਹੈ।
ਐਡਵਾਇਜਰੀ ਵਿਚ ਕਿਹਾ ਗਿਆ ਹੈ ਕਿ ਲੋਕਾਂ ਨੂੰ ਭੀੜ ਤੇ ਤੰਗ ਥਾਵਾਂ ‘ਤੇ ਮਾਸਕ ਪਾਉਣਾ ਚਾਹੀਦਾ ਹੈ। ਜੇਕਰ ਤੁਹਾਨੂੰ ਖੰਘ ਆਉਂਦੀ ਹੈ ਤਾਂ ਉਸ ਸਮੇਂ ਵੀ ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਢੱਕਿਆ ਜਾਵੇ। ਛਿੱਕ ਮਾਰਦੇ ਸਮੇਂ ਨੱਕ ਉਤੇ ਰੁਮਾਲ ਰੱਖਿਆ ਜਾਵੇ। ਜੇਕਰ ਟਿਸ਼ੂ ਪੇਪਰ ਤੁਸੀਂ ਇਸਤੇਮਾਲ ਕਰਦੇ ਹੋ ਤਾਂ ਉਨ੍ਹਾਂ ਨੂੰ ਡਸਟਬਿਨ ਵਿਚ ਪਾਇਆ ਜਾਵੇ ਤੇ ਦੁਬਾਰਾ ਨਾ ਵਰਤਿਆ ਜਾਵੇ। ਹੱਥ ਸੈਨੇਟਾਈਜਰ ਨਾਲ ਸਾਫ ਕੀਤੇ ਜਾਣ। ਸਾਫ-ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਇਹ ਵੀ ਪੜ੍ਹੋ : 24,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
ਇਸ ਤੋਂ ਇਲਾਵਾ ਜੇਕਰ ਤੁਹਾਨੂੰ ਕਿਸੇ ਤਰ੍ਹਾਂ ਦੀ ਕੋਈ ਸਾਹ ਦੀ ਤਕਲੀਫ ਹੈ ਤਾਂ ਉਸ ਵੇਲੇ ਲੋਕਾਂ ਦੇ ਸੰਪਰਕ ਵਿਚ ਨਾ ਆਇਆ ਜਾਵੇ। ਜੇਕਰ ਬੁਖਾਰ, ਖਾਂਸੀ ਹੈ ਤਾਂ ਇਸ ਲਈ ਡਾਕਟਰ ਨਾਲ ਬਾਕਾਇਦਾ ਸੰਪਰਕ ਕੀਤਾ ਜਾਵੇ ਤਾਂ ਜੋ ਆਪਣੇ ਆਪ ਨੂੰ ਤੇ ਦੂਜਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: