ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰਖਿਆ ਜਾਵੇਗਾ। ਇਸ ਦੇ ਲਈ ਪੰਜਾਬ ਅਤੇ ਹਰਿਆਣਾ ਵਿਚਾਲੇ ਸਹਿਮਤੀ ਬਣ ਗਈ ਹੈ।
ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, ਘਪਲੇ ਦੇ ਦੋਸ਼ ‘ਚ ਫੂਡ ਸਪਲਾਈ ਵਿਭਾਗ ਦਾ ਡਿਪਟੀ ਡਾਇਰੈਕਟਰ ਬਰਖਾਸਤ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ’ਤੇ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ.. ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨਾਲ ਹੋਈ ਮੀਟਿੰਗ…
ਵੀਡੀਓ ਲਈ ਕਲਿੱਕ ਕਰੋ -: