ਭਾਰਤ ਤੇ ਪਾਕਿਸਤਾਨ ਵਿਚੇ ਵਧਦੇ ਤਣਾਅ ਦੇ ਚੱਲਦੇ ਚੰਡੀਗੜ੍ਹ ਤੇ ਮੋਹਾਲੀ ਪ੍ਰਸ਼ਾਸਨ ਵੱਲੋਂ ਲੋਕਾਂ ਲਈ ਐਡਵਾਇਜਰੀ ਜਾਰੀ ਕੀਤੀ ਗਈ ਹੈ। ਤਣਾਅਪੂਰਨ ਮਾਹੌਲ ਦੇ ਚੱਲਦੇ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਰਾਤ 7 ਵਜੇ ਦੇ ਬਾਅਦ ਬਾਜ਼ਾਰ ਨੂੰ ਬੰਦ ਕਰ ਦੇਣ। ਇਸੇ ਦੇ ਨਾਲ ਹੀ ਮੈਡੀਕਲ ਦੀਆਂ ਦੁਕਾਨਾਂ ਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਸੇ ਤਰ੍ਹਾਂ ਮੋਹਾਲੀ ਦੇ DC ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। PCR ਵੱਲੋਂ ਮਾਰਕੀਟਾਂ ‘ਚ ਜਾ ਕੇ ਅਨਾਊਂਸਮੈਂਟ ਕੀਤੀ ਗਈ ਹੈ। ਮਾਰਕੀਟਾਂ ‘ਚ ਦੁਕਾਨਦਾਰਾਂ ਨੂੰ ਦੁਕਾਨਾਂ ਰਾਤ 8 ਵਜੇ ਤੱਕ ਬੰਦ ਕਰਨ ਲਈ ਕਿਹਾ ਗਿਆ ਹੈ। ਤੇ ਇਸ ਦੇ ਨਾਲ ਹੀ ਮਾਰਕੀਟ ਦੇ ਬਾਹਰ ਲੱਗੇ ਸਾਈਨ ਬੋਰਡ ਤੇ ਕੈਮਰਿਆਂ ਦੀਆਂ ਲਾਈਟਾਂ ਵੀ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : CM ਮਾਨ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕਰਨ ਦੀ ਕੀਤੀ ਅਪੀਲ, ਕਿਹਾ-ਨਾ ਮੰਨਿਆ ਤਾਂ ਹੋਵੇਗੀ ਕਾਰਵਾਈ
ਪ੍ਰਸ਼ਾਸਨ ਨੇ ਪੁਲਿਸ ਦੇ ਪੀਸੀਆਰ ਦੀਆਂ ਟੀਮਾਂ ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਕਿਹਾ ਹੈ। ਪ੍ਰਸ਼ਾਸਨ ਨੇ ਦੁਕਾਨਾਂ ਦੇ ਬਾਹਰ ਲੱਗੇ ਸਟਾਲ, ਸੀਸੀਟੀਵੀ ਕੈਮਰੇ ਤੇ ਬੋਰਡ ਲਾਈਟਾਂ ਸ਼ਾਮ 7 ਵਜੇ ਦੇ ਬਾਅਦ ਬੰਦ ਰੱਖਣ ਦੇ ਹੁਕਮ ਹਨ। ਜਾਣਕਾਰੀ ਮੁਤਾਬਕ ਪੁਲਿਸ ਪੀਸੀਆਰ ਟੀਮਾਂ ਲਗਾਤਾਰ ਸ਼ਹਿਰ ਵਿਚ ਗਸ਼ਤ ਕਰ ਰਹੀਆਂ ਹਨ ਤੇ ਲਾਊਡ ਸਪੀਕਰ ਜ਼ਰੀਏ ਲੋਕਾਂ ਨੂੰ ਸੂਚਿਤ ਕਰ ਰਹੀਆਂ ਹਨ। ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਨੂੰ ਸਖਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: