Chandigarh may take Night Curfew : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਬਦਨੌਰ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨ ਕੀਤਾ ਹੈ ਕਿ ਜੇਕਰ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਹਨ ਤਾਂ ਰਾਜਧਾਨੀ ਵਿੱਚ ਨਾਈਟ ਕਰਫਿਊ ਤੇ ਹੋਰ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਲੋਕਾਂ ਵੱਲੋਂ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਸੰਬੰਧੀ ਕੀਤੀ ਜਾ ਰਹੀ ਢਿੱਲ ਸੰਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਅਨੁਕੂਲ ਵਿਵਹਾਰ ਦੀ ਪਾਲਣਾ ਕਰਨ ਅਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ।
ਉਨ੍ਹਾਂ ਟਵੀਟ ਕਰਕੇ ਲੋਕਾਂ ਨੂੰ ਕਿਹਾ ਕਿ ਉਹ ਕੋਰੋਨਾ ਨੂੰ ਧਿਆਨ ਵਿੱਚ ਰਖਦਿਆਂ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਅਤੇ ਹੱਥਾਂ ਦੀ ਸਾਫ-ਸਫਾਈ ਆਦਿ ਦਾ ਧਿਆਨ ਰਖਣ। ਦੱਸਣਯੋਗ ਹੈ ਕਿ ਹੁਣ ਤੱਕ ਚੰਡੀਗੜ੍ਹ ਵਿੱਚ ਕੋਰੋਨਾ ਦੇ 21590 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 20,960 ਲੋਕ ਠੀਕ ਹੋ ਚੁੱਕੇ ਹਨ। ਲੋਕਾਂ ਵੱਲੋਂ ਹੁਣ ਕੋਰੋਨਾ ਨੂੰ ਲੈ ਕੇ ਕਾਫੀ ਢਿੱਲ ਵਰਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਪ੍ਰਸ਼ਾਸਕ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ।