ਚੰਡੀਗੜ੍ਹ PGI ਦੇ ਕਮਿਊਨਿਟੀ ਮੈਡੀਸਨ ਵਿਭਾਗ ਹੁਣ OPD ਵਿੱਚ ਮਰੀਜ਼ਾਂ ਨੂੰ ਦੇਖਣ ਤੋਂ ਇਲਾਵਾ ਸ਼ਹਿਰ ਦੇ ਉਨ੍ਹਾਂ ਇਲਾਕਿਆਂ ਦਾ ਵੀ ਦੌਰਾ ਕਰਨਗੇ ਜਿੱਥੋਂ ਲੋਕਾਂ ਵਿੱਚ ਬਿਮਾਰੀਆਂ ਫੈਲ ਰਹੀਆਂ ਹਨ। ਇਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਬਿਮਾਰੀਆਂ ਤੋਂ ਬਚਾਇਆ ਜਾਵੇਗਾ। PGI ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਕੰਮ ਕਰ ਰਿਹਾ ਹੈ।
ਸਿਹਤ ਵਿਭਾਗ ਨੇ OPD ਵਾਲੇ ਸਿਹਤ ਕੇਂਦਰਾਂ ਵਿੱਚ ਮੈਡੀਕਲ ਅਫ਼ਸਰ ਤਾਇਨਾਤ ਕੀਤੇ ਹਨ ‘ਤਾਂ ਜੋ OPD ਦੀ ਸੇਵਾ ਪ੍ਰਭਾਵਿਤ ਨਾ ਹੋਵੇ ਅਤੇ ਬਿਮਾਰੀਆਂ ਦੇ ਕਾਰਨਾਂ ਦਾ ਵੀ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇਗਾ। ਪਿੰਡ ਗੋਦ ਲੈਣ ਪ੍ਰੋਗਰਾਮ ਦੇ ਤਹਿਤ, ਕਮਿਊਨਿਟੀ ਮੈਡੀਸਨ ਵਿਭਾਗ ਨੇ ਕਮਿਊਨਿਟੀ ਅਧਾਰਤ ਸੇਵਾ ਪ੍ਰਦਾਨ ਕਰਨ ਵਾਲੇ ਮਾਡਲ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
PGI ਦੇ ਕਮਿਊਨਿਟੀ ਮੈਡੀਸਨ ਵਿਭਾਗ ਦੇ ਮੁਖੀ ਡਾ: ਅਰੁਣ ਅਗਰਵਾਲ ਅਨੁਸਾਰ ਇਸ ਨਵੀਂ ਸ਼ੁਰੂਆਤ ਵਿੱਚ ਵਿਭਾਗ ਦੇ BPH, MDH ਅਤੇ MD ਦੇ ਵਿਦਿਆਰਥੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਲਾਕੇ ਦੇ ਕੌਂਸਲਰਾਂ ਅਤੇ ਹੋਰਨਾਂ ਲੋਕਾਂ ਦਾ ਵੀ ਇਸ ਵਿਚ ਸਹਿਯੋਗ ਲਿਆ ਜਾ ਰਿਹਾ ਹੈ। ਯੂਟੀ ਦਾ ਸਿਹਤ ਵਿਭਾਗ ਵੀ ਇਸ ਕੰਮ ਵਿੱਚ ਸਹਿਯੋਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਚ ਆਪ੍ਰੇਸ਼ਨ ਸੀਲ ਸ਼ੁਰੂ, 6378 ਵਾਹਨਾਂ ਦੀ ਚੈਕਿੰਗ, 33 FIR ਦਰਜ, ਨਸ਼ੀਲੇ ਪਦਾਰਥ ਸਣੇ ਡਰੱਗ ਮਨੀ ਬਰਾਮਦ
ਸੈਕਟਰ-25 ਨੂੰ ਪਹਿਲੇ ਪੜਾਅ ਵਿੱਚ ਫੋਕਸ ਕੀਤਾ ਜਾ ਰਿਹਾ ਹੈ। ਇਸ ਤਹਿਤ ਖੇਤਰ ਦੀ ਮੈਪਿੰਗ ਦੇ ਆਧਾਰ ‘ਤੇ ਇਲਾਕੇ ਦੀਆਂ ਕਿਹੜੀਆਂ-ਕਿਹੜੀਆਂ ਥਾਵਾਂ ‘ਤੇ ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ, ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਬਿਮਾਰੀਆਂ ਦਾ ਵਰਗੀਕਰਨ ਅਤੇ ਰੋਕਥਾਮ ਦੇ ਉਪਾਅ ਵੀ ਤਿਆਰ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਹੁਣ ਤੱਕ ਸਿਹਤ ਵਿਭਾਗ ਦੇ ਸੈਕਟਰ 25, 52, 49 ਅਤੇ 50 ਵਿੱਚ ਬਣਾਏ ਗਏ ਹੈਲਥ ਐਂਡ ਵੈਲਨੈਸ ਸੈਂਟਰ ਵਿੱਚ ਕਮਿਊਨਿਟੀ ਮੈਡੀਸਨ ਵਿਭਾਗ ਦੇ ਡਾਕਟਰ ਹੀ OPD ਚਲਾ ਰਹੇ ਸਨ।
ਗੁਜਰਾਤ ਦੇ ਵਰਧਾ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਪਿੰਡ ਗੋਦ ਲੈਣ ਪ੍ਰੋਗਰਾਮ ਤਹਿਤ ਚੰਡੀਗੜ੍ਹ ਵਿੱਚ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਕੀਤਾ ਗਿਆ ਹੈ। ਗੁਜਰਾਤ ਦੇ ਵਰਧਾ ਵਿੱਚ ਮੈਡੀਕਲ ਕਾਲਜ ਦੇ 100 ਡਾਕਟਰਾਂ ਦੀ ਟੀਮ 15 ਦਿਨਾਂ ਲਈ ਇੱਕ ਪਿੰਡ ਵਿੱਚ ਭੇਜੀ ਗਈ ਹੈ। ਜਿਸ ਕਾਰਨ ਉਸ ਪਿੰਡ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪੱਖੋਂ ਵਧੀਆ ਨਤੀਜੇ ਮਿਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: