Chandigarh to host farmers : ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਅੱਜ ਪਹਿਲੀ ਵਾਰ ਮਹਾਪੰਚਾਇਤ ਕੀਤੀ ਜਾਵੇਗੀ, ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਮੁੱਖ ਆਗੂ ਗੁਰਨਾਮ ਸਿੰਘ ਚਢੂਨੀ, ਰੁਲਦੂ ਸਿੰਘ ਮਾਨਸਾ ਅਤੇ ਜੋਗਿੰਦਰ ਸਿੰਘ ਉਗਰਾਹਾਂ ਪਹੁੰਚਣਗੇ ਅਤੇ ਸੈਕਟਰ-25 ਵਿੱਚ ਰੈਲੀ ਦੇ ਮੈਦਾਨ ਵਿਚ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਵਿਖੇ ਆਯੋਜਿਤ ਮਹਾਪੰਚਾਇਤ ਅੱਜ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਮਹਾਪੰਚਾਇਤ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਤਿੰਨ ਖੇਤੀ ਕਾਨੂੰਨਾਂ ਖਿਲਾਫ ਇੱਕ ਮਾਰਚ ਵੀ ਕੱਢਿਆ ਜਾਵੇਗਾ। ਇਹ ਮਾਰਚ ਸੈਕਟਰ-30 ਦੇ ਮੱਖਣ ਸ਼ਾਹ ਲੁਭਾਨਾ ਭਵਨ ਤੋਂ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਸੈਕਟਰ-22 ਵਿਖੇ ਖਤਮ ਹੋਵੇਗਾ।
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 87ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ। ਇਸ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਮਹਾਪੰਚਾਇਤਾਂ ਕੀਤੀਆ ਜਾ ਰਹੀਆਂ ਹਨ।