ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਨਵੇਂ ਸਾਲ ਦੇ ਬਾਅਦ ਪਹਿਲੀ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸ਼ੈਡਿਊਲ ਬਦਲ ਕੇ 10 ਫਰਵਰੀ ਨੂੰ ਕਰ ਦਿੱਤਾ ਗਿਆ ਹੈ। ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਬੈਠਕ ਵਿਚ ਹਾਜ਼ਰ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਬੈਠਕ ਹੈ। ਇਸ ਬੈਠਕ ਵਿਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਦਿੱਲੀ ਚੋਣਾਂ ਦੀ ਵੋਟਿੰਗ ਖਤਮ ਹੋਣ ਦੇ ਅਗਲੇ ਹੀ ਦਿਨ ਬੈਠਕ ਰੱਖੀ ਗਈ ਹੈ। ਬੈਠਕ ਦੇ ਬਾਅਦ ਕਈ ਅਹਿਮ ਮੁੱਦਿਆਂ ‘ਤੇ ਸਰਕਾਰ ਫੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ : ਸੈਫ ਹਮਲਾ ਕੇਸ ‘ਚ ਨਵਾਂ ਅਪਡੇਟ, ਸ਼ਰੀਫੁਲ ਨੂੰ ਭੇਜਿਆ ਗਿਆ 15 ਦਿਨ ਦੀ ਨਿਆਂਇਕ ਹਿਰਾਸਤ ‘ਚ
ਚਰਚਾ ਹੈ ਕਿ ਮੀਟਿੰਗ ਵਿਚ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਸਣੇ ਕਈ ਅਹਿਮ ਮੁੱਦਿਆਂ ‘ਤੇ ਫੈਸਲਾ ਹੋ ਸਕਦਾ ਹੈ। ਨਾਲ ਹੀ ਪੰਜਾਬ ਵਿਚ ਕੁਝ ਨਵੀਆਂ ਪਾਲਿਸੀਆਂ ਲਾਗੂ ਕਰਨ ‘ਤੇ ਵੀ ਚਰਚਾ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2024/12/maxresdefault.jpg)