ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।

ਮੰਤਰੀ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਕੱਲ੍ਹ ਮਿਤੀ ਯਾਨੀ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਦੇ ਸਮੂਹ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿਚ ਬਾਅਦ ਦੁਪਹਿਰ 2.30 ਵਜੇ ਛੁੱਟੀ ਹੋਵੇਗੀ ਜਦੋਂ ਕਿ ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 2.50 ‘ਤੇ ਛੁੱਟੀ ਹੋਵੇਗੀ।

ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸਰਦੀ ਦੇ ਕਾਰਨ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਸੀ ਤੇ ਹੁਣ ਮੌਸਮ ਬਦਲ ਗਿਆ ਹੈ ਜਿਸ ਕਾਰਨ ਫਿਰ ਤੋਂ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਦੇ ਟਾਈਮ ਵਿਚ ਤਬਦੀਲੀ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
