ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਪਹੁੰਚ ਰਹੇ ਹਨ। ਮੁੱਖ ਮੰਤਰੀ ਪੰਜਾਬੀ ਯੂਨੀਵਰਸਿਟੀ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਹੁੰਚ ਰਹੇ ਹਨ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ।
ਪੰਜਾਬੀ ਯੂਨੀਵਰਸਿਟੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਮੁੱਖ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਦਾ ਕੋਈ ਪੱਕਾ ਹੱਲ ਕੱਢਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬੀ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ ਦੋ ਵਿਸ਼ੇਸ਼ ਕੇਂਦਰਾਂ ‘ਪੰਜਾਬ ਦਾ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ’ ਅਤੇ ‘ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ’ ਦਾ ਉਦਘਾਟਨ ਵੀ ਕਰਨਗੇ।
ਦੂਜੇ ਪਾਸੇ ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਸ਼ਹਿਰ ਹੈ, ਜਿਨ੍ਹਾਂ ਨੂੰ ਹਟਾਉਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਸੀ.ਐੱਮ. ਬਣਨ ਪਿੱਛੋਂ ਚੰਨੀ ਲਗਾਤਾਰ ਵੱਡੇ-ਵੱਡੇ ਐਲਾਨ ਕਰ ਰਹੇ ਹਨ, ਹੁਣ ਵੇਖਣਾ ਹੋਵੇਗਾ ਕਿ ਕੈਪਟਨ ਦੇ ਸ਼ਹਿਰ ਵਾਸੀਆਂ ਨੂੰ ਕੀ ਤੋਹਫੇ ਦਿੰਦੇ ਹਨ।