ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅੱਜ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ ਵਿਜੀਲੈਂਸ ਜਾਂਚ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤੀਜੀ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਅਹਿਮ ਗੱਲ ਇਹ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਨ੍ਹਾਂ ਦੀ ਸਾਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਆਏ ਸਨ। ਪਰ ਵਿਜੀਲੈਂਸ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ ਸਨ। ਇਹੀ ਕਾਰਨ ਹੈ ਕਿ ਜਾਂਚ ਟੀਮ ਨੇ ਚੰਨੀ ਤੋਂ ਉਨ੍ਹਾਂ ਦੀ ਸਾਰੀ ਜਾਇਦਾਦ ਦੇ ਵੇਰਵੇ ਮੰਗੇ ਹਨ। ਮੰਨਿਆ ਜਾ ਰਿਹਾ ਹੈ ਕਿ ਚੰਨੀ ਤੋਂ ਗੋਆ ‘ਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਪੁੱਛਗਿੱਛ ਹੋ ਸਕਦੀ ਹੈ। ਜੋ ਕਿ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ ‘ਤੇ ਦਿੱਤੀ ਗਈ ਸੀ।
ਚੰਨੀ ਦੇ ਵਿਦੇਸ਼ ਜਾਣ ਦੀ ਭਿਣਕ ਲੱਗਣ ‘ਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 7 ਮਾਰਚ ਨੂੰ ਚੰਨੀ ਵਿਰੁੱਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਚੰਨੀ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ਪੈਟਰੋਲ ਹੋਵੇਗਾ 15 ਰੁਪਏ ਲੀਟਰ! ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਵੱਡਾ ਐਲਾਨ
ਵਿਜੀਲੈਂਸ ਵੱਲੋਂ ਚੰਨੀ, ਉਨ੍ਹਾਂ ਦੇ ਭਰਾਵਾਂ ਅਤੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਦੀ ਜਾਂਚ ਕੀਤੀ ਗਈ ਸੀ। ਦਰਅਸਲ ਵਿਜੀਲੈਂਸ ਨੂੰ ਸਾਬਕਾ ਮੁੱਖ ਮੰਤਰੀ ਚੰਨੀ ਵੱਲੋਂ ਕੁਝ ਠੇਕੇਦਾਰਾਂ ਨੂੰ ਬੇਲੋੜਾ ਲਾਭ ਦੇਣ ਬਾਰੇ ਵੀ ਇਨਪੁਟ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -: