ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਿਵੇਂ ਜਿਵੇਂ 2027 ਨਜ਼ਦੀਕ ਆ ਰਿਹਾ ਹੈ, ਪਾਰਟੀਆਂ ਵਿਚ ਉਮੀਦਵਾਰਾਂ ਦੀ ਅਦਲਾ-ਬਦਲੀ ਵੀ ਸ਼ੁਰੂ ਹੋ ਚੁੱਕੀ ਹੈ। ਸਿਆਸੀ ਹਲਚਲ ਤੇਜ ਹੋਈ। ਦੋ ਦਿੱਗਜ਼ ਆਗੂ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਜਗਮੀਤ ਸਿੰਘ ਬਰਾੜ ਤੇ ਚਰਨਜੀਤ ਸਿੰਘ ਬਰਾੜ ਦੋਵੇਂ ਹੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ ਤੇ ਦੋਵੇਂ ਹੀ ਭਾਜਪਾ ਦੇ ਦਫਤਰ ਵਿਚ ਪਹੁੰਚ ਚੁੱਕੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱ.ਕ.ਰ, ਕਈ ਫੱ.ਟ.ੜ, ਮਚੀ ਹਫੜਾ-ਦਫੜੀ
ਦੱਸ ਦੇਈਏ ਕਿ ਚਰਨਜੀਤ ਸਿੰਘ ਬਰਾੜ ਨੇ ਅਜੇ 2 ਦਿਨ ਪਹਿਲਾਂ ਹੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸਾਂਸਦ ਜਗਮੀਤ ਬਰਾੜ ਵੀ BJP ਦਾ ਪੱਲਾ ਫੜ੍ਹਨਗੇ ਤੇ CM ਨਾਇਬ ਸੈਣੀ ਦੋਵੇਂ ਦਿੱਗਜ਼ਾਂ ਨੂੰ ਪਾਰਟੀ ‘ਚ ਸ਼ਾਮਲ ਕਰਾਉਣਗੇ।
ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਦੋਵੇਂ ਹੀ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਜਗਮੀਤ ਬਰਾੜ ਵੱਲੋਂ ਦਿੱਤੇ ਅਸਤੀਫੇ ਮਗਰੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸ਼ਾਇਦ ਉਹ ਅਕਾਲੀ ਦਲ ਵਿਚ ਵਾਪਸੀ ਕਰਨਗੇ ਪਰ ਹੁਣ ਇਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਜਗਮੀਤ ਸਿੰਘ ਬਰਾੜ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























