ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।
ਦੱਸ ਦੇਈਏ ਕਿ ਮਾਨਸਾ ਅਦਾਲਤ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਤੋਂ ਬਾਅਦ ਜਦੋਂ ਉਹ ਘਰ ਪਰਤੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਦਿੱਤਾ ਸੀ। ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤ ਆਏ ਹਨ।
ਇਹ ਵੀ ਪੜ੍ਹੋ : ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ‘ਚ 170 ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਮੁੱਖ ਮੰਤਰੀ ਵਜੋਂ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ ‘ਚ ਹੀ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਸ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਅਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ।
ਵੀਡੀਓ ਲਈ ਕਲਿੱਕ ਕਰੋ -: