ਪੰਜਾਬ ਦੀ ਜਲੰਧਰ ਸੀਟ ‘ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 113930 ਵੋਟਾਂ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 75288 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 64010 ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 20008 ਵੋਟਾਂ ਮਿਲੀਆਂ ਹਨ।

charanjit singh channi jalandhar
ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।