ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਹੁਣ ਪੰਜਾਬ ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿੱਚ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।
ਐੱਸ.ਆਈ.ਟੀ. ਨੇ ਜੁਲਾਈ 2020 ਦੌਰਾਨ ਡੇਰਾ ਸਿਰਸਾ ਦੇ 7 ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਪੁੱਛਗਿੱਛ ਪਿੱਛੋਂ ਪੁਲਿਸ ਨੇ ਇਨ੍ਹਾਂ ਸਾਰੇ ਦੋਸ਼ੀਆਂ ਤੋਂ ਇਲਾਵਾ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਤੇ ਡੇਰਾ ਮੁਖੀ ਨੂੰ ਵੀ ਨਾਮਜ਼ਦ ਕਰਦੇ ਹੋਏ ਸਾਰੇ 11 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ।
ਜਾਂਚ ਨੂੰ ਲੈ ਕੇ ਸੀਬੀਆਈ ਨਾਲ ਵਿਵਾਦ ਕਰਕੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਸੀਬੀਆਈ ਤੋਂ ਦਸਤਾਵੇਜ਼ ਲੈ ਕੇ ਕੇਸ ਵਿੱਚ ਸਪਲੀਮੈਂਟਰੀ ਚਾਲਾਨ ਦਾਖਲ ਕਰਨ ਦੀ ਹਿਦਾਇਤ ਦਿੱਤੀ ਸੀ, ਜਿਸ ਪਿੱਛੋਂ ਪੁਲਿਸ ਨੇ ਡੇਰਾ ਮੁਖੀ ਤੋਂ ਦੋ ਵਾਰ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਤੋਂ ਬਾਅਦ ਵੀਰਵਾਰ ਨੂੰ ਡੇਰਾ ਮੁਖੀ ਸਣੇ ਸਾਰੇ ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਲਾਨ ਦਾਖ਼ਲ ਕਰ ਦਿੱਤਾ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 7 ਫਰਵਰੀ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸ ਦੇਈਏ ਕਿ ਮਾਮਲਾ 2015 ਦਾ ਹੈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਸਨ। ਇਸ ਮਾਮਲੇ ‘ਚ ਪੁਲਸ ਨੇ ਐੱਫ.ਆਈ.ਆਰ ਵੀ ਦਰਜ ਕੀਤੀ ਸੀ, ਜਦਕਿ ਅੱਜ ਪੁਲਿਸ ਨੇ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ।