ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਝਟਕਾ ਲੱਗਾ ਹੈ। ਲਖੀਮਪੁਰ ਖੀਰੀ ਮਾਮਲੇ ਵਿਚ ਕੋਰਟ ਨੇ ਉਨ੍ਹਾਂ ਨੂੰ ਦੋਸ਼ ਮੁਕਤ ਕਰਨ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ‘ਤੇ ਕੱਲ੍ਹ ਦੋਸ਼ ਤੈਅ ਕੀਤੇ ਜਾਣਗੇ। ਆਸ਼ੀਸ਼ ‘ਤੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਵਾਹਨ ਨਾਲ ਕੁਚਲਣ ਦਾ ਦੋਸ਼ ਹੈ।
ਪਿਛਲੇ ਸਾਲ 3 ਅਕਤੂਬਰ ਨੂੰ ਕਥਿਤ ਤੌਰ ‘ਤੇ ਮਹਿੰਦਰਾ ਥਾਰ ਚਲਾ ਰਹੇ ਆਸ਼ੀਸ਼ ਮਿਸ਼ਰਾ ਨੇ ਲਖੀਮਪੁਰ ਖੀਰੀ ਵਿਚ 3 ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕੁਚਲ ਦਿੱਤਾ। ਉਸ ਦੇ ਕੁਝ ਦਿਨਾਂ ਬਾਅਦ ਉੁਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਤੇ ਪ੍ਰਸ਼ਾਸਨ ‘ਤੇ ਜਾਂਚ ਵਿਚ ਹੌਲੀ ਹਫਤਾਰ ਦਾ ਦੋਸ਼ ਲੱਗਣ ਦੇ ਬਾਅਦ ਸੁਪਰੀਮ ਕੋਰਟ ਦੇ ਦਖਲ ਦੇ ਬਾਅਦ ਇਸ ਮਾਮਲੇ ਵਿਚ ਅਦਾਲਤ ਨੇ ਜਾਂਚ ਦੇ ਹੁਕਮ ਦਿੱਤੇ ਸਨ।
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹਿੰਸਾ ਦੌਰਾਨ 8 ਲੋਕ ਮਾਰੇ ਗਏ ਸਨ। ਇਹ ਹਿੰਸਾ ਉਦੋਂ ਹੋਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਦੀ ਰਿਪੋਰਟ ਮੁਤਾਬਕ ਇਕ ਵਾਹਨ ਜਿਸ ਵਿਚ ਆਸ਼ੀਸ਼ ਮਿਸ਼ਰਾ ਬੈਠੇ ਸਨ, ਉਸ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਘਟਨਾ ਦੇ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਵਾਹਨ ਚਾਲਕ ਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਮੁਕਤਸਰ ‘ਚ ਔਰਤ ਨੇ ਬੱਚੇ ਸਣੇ ਨਹਿਰ ‘ਚ ਮਾਰੀ ਛਾਲ, ਬਚਾਅ ਲਈ ਆਇਆ ਵਿਅਕਤੀ ਵੀ ਔਰਤ ਨਾਲ ਰੁੜ੍ਹਿਆ
ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ‘ਤੇ ਨਿਗਰਾਨੀ ਲਈ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਰਿਟਾਇਰ ਜੱਜ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: