Chautala big statement after : ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਦੁਸ਼ਯੰਤ ਚੌਟਾਲਾ ਨੇ ਸ਼ਨੀਵਾਰ ਕਿਹਾ ਹੈ ਕਿ ਮੈਨੂੰ ਉਮੀਦ ਹੈ ਕਿ ਅਸੀਂ ਕੇਂਦਰ ਅਤੇ ਕਿਸਾਨੀ ਸੰਘ ਵਿਚ ਆਪਸੀ ਸਮਝੌਤੇ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰ ਸਕਦੇ ਹਾਂ। ਮੈਂ ਅਗਲੇ 28 ਤੋਂ 48 ਘੰਟਿਆਂ ਲਈ ਉਮੀਦ ਕਰਦਾ ਹਾਂ। ਗੱਲਬਾਤ ਦਾ ਇਕ ਹੋਰ ਦੌਰ ਹੋਵੇਗਾ ਅਤੇ ਕੁਝ ਸਿੱਟੇ ਭਰੇ ਬਿਆਨ ਸਾਹਮਣੇ ਆ ਸਕਦੇ ਹਨ। ਦੁਸ਼ਯੰਤ ਚੌਟਾਲਾ ਨੇ ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਤੋਂ ਬਾਅਦ ਕਹੀ।
ਦੱਸਣਯੋਗ ਹੈ ਕਿ ਹਰਿਆਣਾ ਦਾ ਉਪ ਮੁੱਖ ਮੰਤਰੀ ਨੇ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਿਆਨ ਦਿੱਤਾ ਸੀ ਕਿ ਜੇ MSP ਦੀ ਗਰੰਟੀ ਨਾ ਦਿੱਤੀ ਗਈ ਤਾਂ ਉਹ ਅਸਤੀਫ਼ਾ ਦੇ ਦੇਣਗੇ। ਚੌਟਾਲਾ ਦੀ ਜੇਜੇਪੀ ਨੇ ਹਰਿਆਣਾ ਦੀਆਂ ਚੋਣਾਂ ਤੋਂ ਬਾਅਦ ਭਾਜਪਾ ਨਾਲ ਹੱਥ ਮਿਲਾ ਲਿਆ ਅਤੇ ਭਾਜਪਾ ਹੁਣ ਇਹ ਧਮਕੀ ਦੇ ਰਿਹਾ ਹੈ ਹੈ ਕਿ ਜੇਕਰ JJP ਸਮਰਥਨ ਤੋਂ ਪਿੱਛੇ ਹਟਦੀ ਹੈ ਤਾਂ ਐਮ ਐਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਡਿੱਗ ਸਕਦੀ ਹੈ। ਚੌਟਾਲਾ ਦੀ ਇਹ ਟਿੱਪਣੀ ਇੱਕ ਦਿਨ ਬਾਅਦ ਆਈ ਹੈ ਜਦੋਂ ਕਿਸਾਨਾਂ ਨੇ ਕੇਂਦਰ ਦੇ ਲਿਖਤੀ ਭਰੋਸੇ ਨੂੰ ਰੱਦ ਕਰ ਦਿੱਤਾ ਸੀ ਕਿ ਐਮਐਸਪੀ ਨੂੰ ਖਤਮ ਨਹੀਂ ਕੀਤਾ ਜਾਵੇਗਾ। ਉਥੇ ਹੀ ਕਿਸਾਨ ਅੰਦੋਲਨ ਦੇ ਵਿਚਕਾਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਹੁਣ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਅਤੇ ਇਸ ਤੋਂ ਪਹਿਲਾਂ ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ ਸਨ।
ਹਾਲਾਂਕਿ ਦੋਵਾਂ ਮੰਤਰੀਆਂ ਨਾਲ ਚੌਟਾਲਾ ਦੀ ਕੀ ਗੱਲਬਾਤ ਹੋਈ ਇਸ ਬਾਰੇ ਅਜੇ ਨਹੀਂ ਪਤਾ ਨਹੀਂ ਲੱਗ ਸਕਿਆ। ਚੌਟਾਲਾ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਸਰਕਾਰ ‘ਤੇ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਬਹੁਤ ਦਬਾਅ ਹੈ। ਦੱਸ ਦੇਈਏ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਪੰਜ ਦੌਰ ਦੀ ਗੱਲਬਾਤ ਦੇ ਬਾਵਜੂਦ ਕਿਸੇ ਵੀ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਹੋ ਸਕੀ। ਕਿਸਾਨਾਂ ਨੇ ਆਉਣ ਵਾਲੇ ਦਿਨਾਂ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਕਰਨ ਦਾ ਐਲਾਨ ਕੀਤਾ ਹੈ।