ਪੰਜਾਬ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧਿਕਾਰੀਆਂ ਵੱਲੋਂ ਬੀਤੇ ਸੋਮਵਾਰ ਨੂੰ ਜਲੰਧਰ ਸਿਟੀ ਦੇ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਵਿੱਚ ਟੀਮ ਨੇ ਇੱਕ ਦਿਨ ਵਿੱਚ 566 ਰੇਲਵੇ ਯਾਤਰੀਆਂ ਨੂੰ ਬਿਨਾਂ ਟਿਕਟਾਂ ਦੇ ਫੜਿਆ ਅਤੇ ਉਨ੍ਹਾਂ ਕੋਲੋਂ ਕੁੱਲ 4,49,160 ਰੁਪਏ ਜੁਰਮਾਨਾ ਵਸੂਲਿਆ। ਇਹ ਚੈਕਿੰਗ ਮੁਹਿੰਮ ਫ਼ਿਰੋਜ਼ਪੁਰ ਦੇ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਦੀ ਅਗਵਾਈ ਹੇਠ ਚਲਾਈ ਗਈ ਸੀ।
ਡਵੀਜ਼ਨਲ ਰੇਲਵੇ ਮੈਨੇਜਰ ਡਾ.ਸੀਮਾ ਸ਼ਰਮਾ ਅਤੇ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਸ਼ੁਭਮ ਕੁਮਾਰ ਨੇ ਦੱਸਿਆ ਕਿ ਇਹ ਚੈਕਿੰਗ ਫ਼ਿਰੋਜ਼ਪੁਰ ਦੇ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਅਜੈ ਹਾਂਡਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ DCIT ਫ਼ਿਰੋਜ਼ਪੁਰ ਸੰਜੀਵ ਸ਼ਰਮਾ ਅਤੇ 18 ਟਿਕਟ ਚੈਕਿੰਗ ਸਟਾਫ਼, RPF ਦੇ ਜਵਾਨ ਸ਼ਾਮਿਲ ਸਨ।
ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਅਜੈ ਹਾਂਡਾ ਨੇ ਦੱਸਿਆ ਕਿ ਬਿਨਾਂ ਟਿਕਟ ਯਾਤਰਾ ਕਰਨਾ ਕਾਨੂੰਨੀ ਜੁਰਮ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੈਧ ਟਿਕਟਾਂ ਨਾਲ ਹੀ ਸਫ਼ਰ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਫਿਰੋਜ਼ਪੁਰ ਡਵੀਜ਼ਨ ਦੇ ਸਟੇਸ਼ਨਾਂ ਅਤੇ ਰੇਲ ਗੱਡੀਆਂ ‘ਤੇ ਲਗਾਤਾਰ ਜਾਰੀ ਰਹੇਗੀ।
ਇਹ ਵੀ ਪੜ੍ਹੋ : ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ 10 ਨਕਸਲੀ ਗ੍ਰਿਫਤਾਰ, ਇਕ ਟਰੈਕਟਰ ਵਿਸਫੋਟਕ ਬਰਾਮਦ
ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੋਬਾਈਲ ਐਪ ‘ਤੇ ਯੂਟੀਐਸ ਬਾਰੇ ਜਾਣਕਾਰੀ ਦਿੱਤੀ। ਐਪ ਅਤੇ ATVM ਮਸ਼ੀਨ ਰਾਹੀਂ ਟਿਕਟਾਂ ਖਰੀਦਣ ਨਾਲ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਸਟੇਸ਼ਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਰੇਲਵੇ ਨੂੰ ਸਹਿਯੋਗ ਦੇਣ।
ਵੀਡੀਓ ਲਈ ਕਲਿੱਕ ਕਰੋ -: