ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਐਕਸ਼ਨ ਲੈਣ ਨੂੰ ਤਿਆਰ ਹੋ ਗਈ ਹੈ। ਮਾਨ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਭ੍ਰਿਸ਼ਟ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਫਾਈਲਾਂ ਤੇ ਸਬੂਤ ਮੰਗੇ ਹਨ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੇ ਸਬੂਤ ਹਨ। ਖਾਸ ਤੌਰ ‘ਤੇ ਜਿਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਨੂੰ ਲੁੱਟਿਆ। ਜਲਦ ਹੀ ਕੈਪਟਨ ਇਸ ਸੰਬੰਧੀ CM ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਾਨੂੰ ਸਬੂਤ ਦਿਓ, ਅਸੀ ਸਾਰੇ ਭ੍ਰਿਸ਼ਟਾਚਰੀਆਂ ਨੂੰ ਜੇਲ੍ਹ ਦੀਆਂ ਸਲਾਖਾ ਪਿੱਛੇ ਸੁੱਟਾਂਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਚ ਖੁਲ੍ਹੇਆਮ ਭ੍ਰਿਸ਼ਟਾਚਾਰ ਹੋਇਆ ਹੈ। ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ।
ਚੀਮਾ ਨੇ ਕਿਹਾ ਕਿ ਉਸ ਸਮੇਂ ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਫਾਈਲਾਂ ਅਤੇ ਸਬੂਤ ਮੌਜੂਦ ਹਨ। ਮੈਂ ਕੈਪਟਨ ਸਾਬ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਬੂਤ ਅਤੇ ਫਾਈਲਾਂ ਸਰਕਾਰ ਨੂੰ ਸੌਂਪਣ।
ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵਾਅਦਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਸਰਕਾਰ ਨੂੰ ਜੋ ਵੀ ਸਬੂਤ ਦੇਵੇਗੀ, ਉਸ ਦੇ ਆਧਾਰ ‘ਤੇ ਸਰਕਾਰ ਭ੍ਰਿਸ਼ਟਾਚਾਰੀਆਂ ਖਿਲਾਫ ਸਖਤ ਕਾਰਵਾਈ ਕਰੇਗੀ। ਭਾਵੇਂ ਉਹ ਮੰਤਰੀ ਹੋਵੇ , ਵਿਧਾਇਕ ਹੋਵੇ ਜਾਂ ਅਧਿਕਾਰੀ। ਅਜਿਹੇ ਭ੍ਰਿਸ਼ਟ ਲੋਕਾਂ ਦਾ ਟਿਕਾਣਾ ਖੁਲ੍ਹੇਆਮ ਘੁਮੰਣ ਦਾ ਨਹੀਂ ਹੁਣ ਜੇਲ੍ਹ ਜਾਣ ਦਾ ਹੈ। CM ਭਗਵੰਤ ਮਾਨ ਨੇ ਹਾਲ ਹੀ ਵਿੱਚ ਆਪਣੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਨੂੰ 1 ਫੀਸਦੀ ਕਮਿਸ਼ਨ ਦੀ ਮੰਗ ਨੂੰ ਲੈ ਕੇ ਬਰਖਾਸਤ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: