ਚੀਫ ਖਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਨੇ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਆਨਰੇਰੀ ਸਕੱਤਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ।
ਕਮੇਟੀ ਦਾ ਕਹਿਣਾ ਹੈ ਕਿ ਡਾ:ਜਸਵਿੰਦਰ ਸਿੰਘ ਢਿੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਇੱਕ ਜਿੰਮੇਵਾਰ ਸੰਸਥਾ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਹੋਣ ਦੇ ਬਾਵਜੂਦ ਕਿਸਾਨ ਵਿਰੋਧੀ ਰਾਜਨੀਤਕ ਪਾਰਟੀ ਵਿਚ ਸ਼ਾਮਲ ਹੋ ਗਏ, ਜਿਸ ਨਾਲ ਉਹ ਕਿਸਾਨ ਪੱਖੀ ਲਹਿਰ ਦਾ ਵਿਰੋਧੀ ਜਾ ਬਣਿਆ ਹੈ ਜੋ ਕਿ ਸਿੱਖ ਕੌਮ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨੀ ਅੰਦੋਲਨ ਵਿਚ 500 ਦੇ ਲਗਭਗ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਮੇਟੀ ਨੇ ਪੰਥ ਵਿਰੋਧੀ ਅਤੇ ਕਿਸਾਨਾਂ ਲਈ ਘਾਤਕ ਅਤੇ ਮਾਰੂ ਸਾਬਿਤ ਹੋਈ ਰਾਜਨੀਤਕ ਪਾਰਟੀ ਵਿਚ ਸ਼ਾਮਲ ਹੋਣ ਦੀ ਉਨ੍ਹਾਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।
ਮੀਟਿੰਗ ‘ਚ ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸਕੱਤਰ, ਸ. ਸਵਿੰਦਰ ਸਿੰਘ ਕੱਥੂਨੰਗਲ ਅਤੇ ਸ. ਅਜੀਤ ਸਿੰਘ ਬਸਰਾ, ਐਡੀਸ਼ਨਲ ਸਕੱਤਰ ਸ. ਹਰਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਪ੍ਰੋ:ਸਰਬਜੀਤ ਸਿੰਘ ਛੀਨਾ, ਪ੍ਰੋ:ਹਰੀ ਸਿੰਘ, ਸ. ਸੁਖਜਿੰਦਰ ਸਿੰਘ ਪ੍ਰਿੰਸ, ਪ੍ਰੋ:ਸੂਬਾ ਸਿੰਘ, ਸ. ਮਨਮੋਹਨ ਸਿੰਘ, ਸ. ਜਸਪਾਲ ਸਿੰਘ ਪੀ.ਸੀ.ਐਸ, ਸ.ਸੰਤੋਖ ਸਿੰਘ ਸੇਠੀ, ਸ. ਜਸਪਾਲ ਸਿੰਘ ਢਿੱਲੋ, ਪ੍ਰੋ. ਟੀ.ਐਸ ਚਾਹਲ, ਸ. ਗੁਰਪ੍ਰੀਤ ਸਿੰਘ ਸੇਠੀ, ਪ੍ਰੋ. ਜੋਗਿੰਦਰ ਸਿੰਘ ਮੋਜੂਦ ਸਨ। ਮੀਟਿੰਗ ਵਿਚ ਹਾਜ਼ਰ ਹੋਏ ਸਾਰੇ ਕਮੇਟੀ ਮੈਂਬਰਾਂ ਵੱਲੋਂ ਡਾ.ਜਸਵਿੰਦਰ ਸਿੰਘ ਢਿੱਲੋਂ ਦੇ ਭਾਜਪਾ ਵਿਚ ਸ਼ਾਮਲ ਹੋਣ ਦਾ ਸਾਂਝੇ ਤੌਰ ‘ਤੇ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਆਨਰੇਰੀ ਸਕੱਤਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਨੂੰ ਮਿਲੀ ਮਨਜ਼ੂਰੀ