ਬਾਬਾ ਬਕਾਲਾ ਸਾਹਿਬ ਦੇ ਪਿੰਡ ਤਿਮੋਵਾਲ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਇੱਕ ਗੁਰਸਿੱਖ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਸੇਵਾ ਕਰਦੇ 13 ਸਾਲ ਦੇ ਲੜਕੇ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ ਤੇ ਉਹ ਗੁਰਸਿੱਖ ਪਰਿਵਾਰ ਦਾ ਇਕਲੌਤਾ ਪੁੱਤ ਸੀ।
ਗੁਰਸਾਹਿਬ ਸਿੰਘ ਘਰ ਦੇ ਵਿੱਚੋਂ ਸਥਾਨਕ ਗੁਰਦੁਆਰਾ ਸਾਹਿਬ ਦੇ ਵਿੱਚ ਸੇਵਾ ਕਰ ਰਿਹਾ ਸੀ ਤਾਂ ਛੱਤ ਦੇ ਉੱਤੋਂ ਡਿੱਗਣ ਦੇ ਕਾਰਨ ਅਚਾਨਕ ਉਸ ਦੇ ਸੱਟ ਲੱਗਣ ਕਾਰਨ ਮੌਤ ਹੋ ਗਈ। ਗੁਰਸਾਹਿਬ ਸਿੰਘ ਪਰਿਵਾਰ ਦਾ ਇਕਲੋਤਾ ਪੁੱਤਰ ਸੀ। ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ
ਇਸ ਦੇ ਨਾਲ ਹੀ ਪਰਿਵਾਰ ਵਿਚ ਨਿਰਾਸ਼ਾ ਵੀ ਪਾਈ ਜਾ ਰਹੀ ਹੈ ਕਿ ਗਰੀਬ ਪਰਿਵਾਰ ਨੂੰ ਕੋਈ ਵੀ ਸਹੂਲਤ ਨਹੀਂ ਮਿਲ ਪਾਈ। ਜੇਕਰ ਪਰਿਵਾਰ ਦਾ ਆਯੂਸ਼ਮਾਨ ਕਾਰਡ ਹੁੰਦਾ ਤਾਂ ਕਿਸੇ ਚੰਗੇ ਹਸਪਤਾਲ ਦੌਰਾਨ ਉਸ ਦਾ ਇਲਾਜ ਹੁੰਦਾ ਤਾਂ ਹੋ ਸਕਦਾ ਸੀ ਕਿ ਉਸ ਦਾ ਕਿਤੇ ਨਾ ਕਿਤੇ ਬਚਾਅ ਹੋ ਜਾਂਦਾ।
ਵੀਡੀਓ ਲਈ ਕਲਿੱਕ ਕਰੋ -:
