ਗੜ੍ਹਸ਼ੰਕਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨੂਡਲਜ਼ ਖਾਣ ਨਾਲ ਦਰਜਨ ਤੋਂ ਵੱਧ ਬੱਚਿਆਂ ਦੇ ਬੀਮਾਰ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੇ ਨੂਡਲਸ ਲੰਗਰ ਵਿਚ ਖਾਧੇ ਜਿਸ ਨਾਲ ਉੁਨ੍ਹਾਂ ਦੀ ਸਿਹਤ ਖਰਾਬ ਹੋ ਗਈ। 17 ਦੇ ਕਰੀਬ ਬੱਚਿਆਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਹਸਪਤਾਲ ਵਿਚ ਡਿਊਟੀ ‘ਤੇ ਮੌਜੂਦ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਪਿੰਡ ਬਿਨੇਵਾਲ ਕੋਲ ਇਕ ਨੂਡਲਜ਼ ਦਾ ਲੰਗਰ ਲਗਾਇਆ ਗਿਆ ਹੈ ਜਿਥੇ ਬੱਚਿਆਂ ਨੇ ਨੂਡਲਸ ਖਾਧੇ ਤਾਂ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਬੱਚਿਆਂ ਨੂੰ ਉਲਟੀਆਂ ਆਉਣ ਲੱਗੀਆਂ। ਇਨ੍ਹਾਂ ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਸਾਰੇ ਖਤਰੇ ਤੋਂ ਬਾਹਰ ਹਨ।
ਵੀਡੀਓ ਲਈ ਕਲਿੱਕ ਕਰੋ -:
