ਅੰਮ੍ਰਿਤਸਰ ‘ਚ ਚੀਨੀ ਡੋਰ ਨਾਲ ਇੱਕ ਨੌਜਵਾਨ ਦਾ ਗਲਾ ਵੱਢਿਆ ਗਿਆ, ਹਾਲਾਂਕਿ ਉਹ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਖੂਨੀ ਧਾਗੇ ਦੀ ਵਰਤੋਂ ਨਾ ਕਰਨ ਦੀ ਅਪੀਲ ਕਰ ਰਹੇ ਹਨ। ਜ਼ਖਮੀ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਅਪੀਲ ਕੀਤੀ ਕਿ ਇਹ ਖੂਨੀ ਧਾਗਾ ਹੈ। ਇਸਦੀ ਵਰਤੋਂ ਨਾ ਕਰੋ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਲਫ਼ਾ ਵਨ ਪੁਲ ਤੋਂ ਹੇਠਾਂ ਆ ਰਿਹਾ ਸੀ ਜਿੱਥੇ ਇਹ ਉਸ ਦੇ ਗਲੇ ਵਿਚ ਲਿਪਟ ਗਈ ਅਤੇ ਡੂੰਘਾ ਕੱਟ ਲੱਗ ਗਿਆ। ਇਸ ਤੋਂ ਬਾਅਦ ਉਸ ਨੂੰ 10 ਟਾਂਕੇ ਲੱਗੇ ਅਤੇ ਉਹ ਮੁਸ਼ਕਿਲ ਨਾਲ ਬਚਿਆ ਕਿਉਂਕਿ ਕੱਟ ਉਸ ਦੀਆਂ ਨਸਾਂ ਦੇ ਬਿਲਕੁਲ ਕੋਲ ਲੱਗਾ ਹੈ। ਇਸ ਤੋਂ ਬਾਅਦ ਪਿਤਾ ਨੇ ਸੋਸ਼ਲ ਮੀਡੀਆ ‘ਤੇ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਇਹ ਹਾਲਤ ਹੋਈ ਹੈ, ਇਸ ਲਈ ਪ੍ਰਸ਼ਾਸਨ ਇਸ ਡੋਰ ਨੂੰ ਬੰਦ ਕਰੇ ਤਾਂ ਜੋ ਕਿਸੇ ਹੋਰ ਦਾ ਅਜਿਹਾ ਨੁਕਸਾਨ ਨਾ ਹੋਵੇ।
ਉਨ੍ਹਾਂ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਇਹ ਡੋਰ ਜਾਨਲੇਵਾ ਹੈ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚੇ ਨੂੰ ਇਹ ਡੋਰ ਨਾ ਦੇਣ ਕਿਉਂਕਿ ਇਸ ਨਾਲ ਕਿਸੇ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।
ਇਹ ਵੀ ਪੜ੍ਹੋ : ਚਾਈਨਾ ਡੋਰ ਨੂੰ ਲੈ ਕੇ ਗਲੀ-ਗਲੀ ਸਪੀਕਰ ‘ਤੇ ਅਨਾਊਂਸਮੈਂਟ ਕਰ ਰਿਹਾ ਬੰਦਾ, ਲੋਕਾਂ ਨੂੰ ਕਰ ਰਿਹਾ ਅਲਰਟ
ਦੱਸ ਦੇਈਏ ਕਿ ਪੁਲਿਸ ਵੱਲੋਂ ਹਰ ਰੋਜ਼ ਗੱਟੂ ਫੜੇ ਜਾ ਰਹੇ ਹਨ, ਫਿਰ ਵੀ ਗੱਟੂਆਂ ਨੂੰ ਅੰਨ੍ਹੇਵਾਹ ਵੇਚਿਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਸਖ਼ਤੀ ਦੇ ਬਾਵਜੂਦ ਚਾਈਨਾ ਡੋਰ ਤੋਂ ਪਤੰਗ ਉਡਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”