ਹਰਿਆਣਾ ਦੇ ਅੰਬਾਲਾ ‘ਚ CIA-1 ਨੇ ਨਸ਼ਾ ਤਸਕਰੀ ਕਰਨ ਵਾਲੇ 2 ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 520 ਗ੍ਰਾਮ ਅਫੀਮ ਵੀ ਬਰਾਮਦ ਕੀਤੀ ਹੈ। ਫੜੇ ਗਏ ਦੋਵੇਂ ਮੁਲਜ਼ਮ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਦਸੇ ਜਾ ਰਹੇ ਹਨ। CIA ਪੁਲਿਸ ਦੀ ਟੀਮ ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆਵੇਗੀ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ CIA-1 ਦੀ ਟੀਮ ਨਨਹੇੜਾ ਟੀ ਪੁਆਇੰਟ ਜੀਟੀ ਰੋਡ ਅੰਬਾਲਾ ਛਾਉਣੀ ’ਤੇ ਗਸ਼ਤ ’ਤੇ ਸੀ। ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਪਿੰਡ ਲੱਖੋ ਮਾਜਰਾ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਹਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਦੋਵੇਂ ਸਪਲਾਇਰ ਇਸ ਸਮੇਂ ਨਨੇਡਾ ਫਾਟਕ ਨਵੇਂ ਰੇਲਵੇ ਪੁਲ ਦੇ ਉੱਪਰ ਵੱਡੇ ਪੱਧਰ ‘ਤੇ ਅਫੀਮ ਦੀ ਸਪਲਾਈ ਕਰਨ ਲਈ ਬੈਠੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਚੋਰੀ ਦੇ 14 ਵਾਹਨ ਬਰਾਮਦ
ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ETO ਪੰਕਜ ਸਾਗਰ ਦੀ ਹਾਜ਼ਰੀ ਵਿੱਚ ਮੁਲਜ਼ਮਾਂ ਦੀ ਭਾਲ ਕੀਤੀ। CIA ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਦੱਸਿਆ। ਪੁਲਿਸ ਨੇ ਹਰਪ੍ਰੀਤ ਸਿੰਘ ਦੇ ਕਬਜ਼ੇ ‘ਚੋਂ 220 ਗ੍ਰਾਮ ਅਫੀਮ ਅਤੇ ਗੁਰਜਿੰਦਰ ਸਿੰਘ ਦੇ ਕਬਜ਼ੇ ‘ਚੋਂ 300 ਗ੍ਰਾਮ ਅਫੀਮ ਬਰਾਮਦ ਕੀਤੀ। ਦੋਵਾਂ ਦੇ ਖ਼ਿਲਾਫ਼ ਥਾਣਾ ਪੜਾਵਾ ਵਿਖੇ ਧਾਰਾ 18-61-85 NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: