ਫਾਜ਼ਿਲਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ CIA ਸਟਾਫ ਦੇ ਕਰਮਚਾਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਕਰਮਚਾਰੀ ਨੂੰ ਉਸਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ, ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਗੋਲੀ ਕਿਵੇਂ ਚੱਲੀ। ਮੁਲਾਜ਼ਮ ਨੂੰ ਤੁਰੰਤ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਲਿਜਾਇਆ ਜਾਂਦਾ ਹੈ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ।
ਮ੍ਰਿਤਕ ਦੀ ਪਛਾਣ ਸੀਆਈਏ ਸਟਾਫ ਵਿੱਚ ਤਾਇਨਾਤ ਸਰਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਡੀਐੱਸ ਪੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਰਪ੍ਰੀਤ ਸਿੰਘ ਨੂੰ ਉਸਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਵੇਂ ਚਲੀ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ
ਇਹ ਵੀ ਪੜ੍ਹੋ : RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ
ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਪਰਿਵਾਰ ਨੂੰ ਜਿਵੇਂ ਹੀ ਸਰਪ੍ਰੀਤ ਸਿੰਘ ਦੇ ਗੋਲੀ ਲੱਗਣ ਦਾ ਪਤਾ ਲੱਗਾ, ਉਦੋਂ ਤੋ ਉਨ੍ਹਾਂ ਦਾ ਰੋ-ਰੋ ਬੁਰਾ ਹਾਲ ਹੈ। ਪੂਰਾ ਪਰਿਵਾਰ ਸਦਮੇ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -:
























