ਪੰਜਾਬ ਦੇ ਫਗਵਾੜਾ ਸ਼ਹਿਰ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਫਗਵਾੜਾ ਵਿਚ ਹਿੰਦੂ ਨੇਤਾਵਾਂ ਵੱਲੋਂ ਵੱਡੇ ਪੱਧਰ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਚਾਰੇ ਪਾਸੇ ਪੁਲਿਸ ਹੀ ਪੁਲਿਸ ਹੈ। ਉਨ੍ਹਾਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਕਾਲ ਪਿੱਛੇ ਕਾਰਨ ਹੈ ਕਿ ਬੀਤੇ ਦਿਨੀਂ ਸ਼ਿਵਸੈਨਾ ਆਗੂ ‘ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇੱਟਾਂ-ਰੋੜੇ ਸੁੱਟੇ ਗਏ ਸਨ ਤੇ ਇਸੇ ਰੋਸ ਵਜੋਂ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਬਾਜ਼ਾਰ ਵਿਚ ਕੋਈ ਵੀ ਦੁਕਾਨ ਨਹੀਂ ਖੁੱਲ੍ਹੀ। ਇਥੋਂ ਤੱਕ ਕਿ ਸੜਕ ‘ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ਪੁਲਿਸ ਨੇ ਗੈਰ-ਕਾਨੂੰਨੀ ਹ.ਥਿਆ/ਰਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, ਰੰ.ਗ/ਦਾਰੀ ਗਿਰੋਹ ਦਾ ਮੈਂਬਰ ਕਾਬੂ
ਦੱਸ ਦੇਈਏ ਕਿ ਬੀਤੇ ਦਿਨੀਂ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਤੇ ਇਸ ਹਮਲੇ ਵਿਚ ਉਨ੍ਹਾਂ ਦਾ ਪੁੱਤ ਵੀ ਜ਼ਖਮੀ ਹੋਇਆ ਸੀ। ਦੋਵਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆਨ ਸੀ। ਹੁਣ ਸ਼ਿਵ ਸੈਨਾ ਆਗੂਆਂ ਦੀ ਮੰਗ ਇਹੀ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਬਣਦੀ ਸਜ਼ਾ ਮਿਲੇ।
ਵੀਡੀਓ ਲਈ ਕਲਿੱਕ ਕਰੋ -:
























