ਇਸ ਸਮੇਂ ਬਠਿੰਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰੂ ਗੋਬਿੰਦ ਸਿੰਘ ਰਿਫਾਇਨਰੀ `ਚ ਜ਼ਬਰਦਸਤ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਮਜ਼ਦੂਰਾਂ ਨੇ 3 ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ।

ਜਾਣਕਾਰੀ ਦੇ ਅਨੁਸਾਰ ਮਜ਼ਦੂਰਾਂ ਨੇ ਪੁਲਿਸ ਦੀਆਂ 2 ਗੱਡੀਆਂ ਸਣੇ ਕੁੱਲ 3 ਗੱਡੀਆਂ ਨੂੰ ਅੱਗ ਲਗਾ ਦਿੱਤੀ ਹੈ। ਦਰਅਸਲ ਰਾਮਾ ਮੰਡੀ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਅੱਜ ਦਰਦਨਾਕ ਹਾਦਸਾ ਵਾਪਰਿਆ ਸੀ। ਜਾਣਕਰੀ ਅਨੁਸਾਰ ਇੱਥੇ ਯੂਨਿਟ ਵਿੱਚ ਕੰਮ ਕਰਦੇ ਸਮੇਂ ਇੱਕ ਮਜ਼ਦੂਰ ਦੀ ਮੌਤ ਹੋ ਗਈ ਸੀ। ਮਜ਼ਦੂਰ ਦੀ ਮੌਤ ਤੋਂ ਬਾਅਦ ਉਸ ਦੇ ਸਾਥੀਆਂ ਨੇ ਹੰਗਾਮਾ ਕਰ ਦਿੱਤਾ ਅਤੇ ਭੰਨਤੋੜ ਕਰਨ ਤੋਂ ਬਾਅਦ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ।
ਇਸ ਹਾਦਸੇ ‘ਚ ਇੱਕ ਪ੍ਰਵਾਸੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























