ਪੰਜਾਬ ਦੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਦੋ ਧੜੇ ਆਪਸ ‘ਚ ਭਿੜ ਗਏ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਵੱਖ ਕਰ ਦਿੱਤਾ। ਇਸ ਘਟਨਾ ‘ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ 10 ਤੋਂ 15 ਕੈਦੀਆਂ ਨੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ੍ਹ ‘ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ ‘ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇਕ ਦੂਜੇ ਤੋਂ ਵੱਖ ਕਰ ਦਿੱਤਾ। ਕਈ ਕੈਦੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 11 ਫੁੱਟ ਹੇਠਾਂ, ਕੱਲ੍ਹ ਤੋਂ ਸ਼ੁਰੂ ਹੋਵੇਗੀ ਖ਼ਤਰੇ ਦੀ ਉਲਟੀ ਗਿਣਤੀ
ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਜ਼ਖਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਦੀ ਹਾਲਤ ਸਥਿਰ ਹੋਣ ‘ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: