ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਪੰਜਾਬ ਯੂਨੀਵਰਸਿਟੀ ਵਿਚ ਹੋਏ ਸ਼ੋਅ ਦੌਰਾਨ ਹੰਗਾਮਾ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਸ਼ੋਅ ਦੌਰਾਨ ਦੋ ਧੜਿਆਂ ਵਿਚਾਲੇ ਝੜਪ ਹੋ ਗਈ। ਸ਼ੋਅ ਦੌਰਾਨ ਸਟੇਜ ਦੇ ਪਿੱਛੇ ਨੌਜਵਾਨਾਂ ਨੂੰ ਚਾਕੂ ਮਾਰਿਆ ਜਿਸ ਵਿਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਤੇ 4 ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਆਦਿਤਿਆ ਠਾਕੁਰ ਵਜੋਂ ਹੋਈ ਹੈ ਤੇ ਉਹ ਹਿਮਾਚਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀਯੂ ਵਿਚ ਦੂਜੇ ਸਾਲ ਦਾ ਵਿਦਿਆਰਥੀ ਸੀ ਤੇ ਸੈਕਟਰ-11 ਥਾਣੇ ਪੁਲਿਸ ਨੇ ਮਾਮਲੇ ਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ‘ਪੰਜਾਬ ‘ਚ 1 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ, ਕਿਸਾਨਾਂ ਨੂੰ ਸਹੀ ਬੀਜ ਮੁਹੱਈਆ ਕਰਵਾਏਗੀ ਸਰਕਾਰ’ : CM ਮਾਨ
ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਮਾਸੂਮ ਸ਼ਰਮਾ ਦਾ ਸ਼ੋਅ ਪੀਯੂ ਵਿਚ ਚੱਲ ਰਿਹਾ ਸੀ ਕਿ ਸਟੇਜ ਦੇ ਪਿੱਛੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਹਮਲਾਵਰਾਂ ਨੇ ਚਾਕੂਆਂ ਨਾਲ ਵਾਰ ਕੀਤੇ। 4 ਜ਼ਖਮੀ ਹੋ ਗਏ ਤੇ ਜਦੋਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਜਾਂਦਾ ਹੈ ਤੇ ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਬਾਕੀ ਹਸਪਤਾਲ ਵਿਚ ਜੇਰੇ ਇਲਾਜ ਹਨ।
ਵੀਡੀਓ ਲਈ ਕਲਿੱਕ ਕਰੋ -:
