ਮੁਕੇਰੀਆਂ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨ ਭਾਜਪਾ ਨੇਤਾਵਾਂ ਦਾ ਘਿਰਾਓ ਕਰਕੇ ਆਪਣਾ ਗੁੱਸਾ ਕੱਢ ਰਹੇ ਹਨ।
ਇਸ ਕੜੀ ਵਿਚ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਮੁਕੇਰੀਆਂ ਆਉਣ ਤੋਂ ਪਹਿਲਾਂ ਕਿਸਾਨਾਂ ਨੇ ਜ਼ਬਰਦਸਤ ਹੰਗਾਮਾ ਸ਼ੁਰੂ ਕਰ ਦਿੱਤਾ।
ਕਿਸਾਨਾਂ ਨੇ ਰੈਸਟ ਹਾਊਸ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਭਾਜਪਾ ਨੇਤਾਵਾਂ ਨੂੰ ਪੰਜਾਬ ਵਿੱਚ ਮੀਟਿੰਗਾਂ ਨਹੀਂ ਕਰਨ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ‘ਚ ਪੇਸ਼ ਕੀਤਾ ‘ਕੰਮ ਰੋਕੋ ਪ੍ਰਸਤਾਵ’
ਦੱਸਣਯੋਗ ਹੈ ਕਿ ਨਵੇਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਹੋਏ ਹਨ ਪਰ ਭਾਜਪਾ ਦੀ ਮੋਦੀ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਹੀ ਨਹੀਂ ਦੇ ਰਹੀ। ਕਿਸਾਨਾਂ ਦਾ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਦਾ ਗੁੱਸਾ ਭਾਜਪਾ ਆਗੂਆਂ ‘ਤੇ ਲਗਾਤਾਰ ਵਰ੍ਹ ਰਿਹਾ ਹੈ।