ਪੰਜਾਬ ਵਿੱਚ ਮੀਂਹ ਨਾਲ ਆਈ ਇਸ ਕੁਦਰਤੀ ਆਫ਼ਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ। ‘ਆਪ’ ਦੇ ਮੰਤਰੀ, MLA, MP ਇਸ ਔਖੀ ਘੜੀ ਵਿੱਚ ਲੋਕਾਂ ਦਾ ਸਾਥ ਦੇ ਰਹੇ ਹਨ। ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।।
ਕੈਬਨਿਟ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਸਾਰੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਹੜ੍ਹਾਂ ਨਾਲ ਪ੍ਰਭਾਵਿਤ ਸਾਰੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਜ਼ਿੰਪਾ ਨਾਲ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸੁਝਾਅ ਦੇਣ ਸਮੇਤ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਸਮੱਸਿਆ ਦੂਰ ਕਰਨ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਦਲਵੇਂ ਸਾਧਨਾਂ ਰਾਹੀਂ ਯਕੀਨੀ ਬਣਾਉਣ ਲਈ ਕਿਹਾ ਹੈ।
ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੀ ਸਥਿਤੀ ਬਾਰੇ ਹਰ ਮਿੰਟ ਦੀ ਰਿਪੋਰਟ ਦੇ ਆਧਾਰ ‘ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਧੇਰੇ ਪ੍ਰਭਾਵਿਤ ਖੇਤਰਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਪਹਿਲਕਦਮੀ ਨੂੰ ਦੱਸਿਆ। ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹਨ।
ਇਹ ਵੀ ਪੜ੍ਹੋ : 24 ਘੰਟਿਆਂ ਮਗਰੋਂ ਕਿਸੇ ਵੀ ਵੇਲੇ ਛੱਡਿਆ ਜਾ ਸਕਦੈ ਭਾਖੜਾ ਡੈਮ ਦਾ ਪਾਣੀ, ਪਿੰਡ ਖਾਲੀ ਕਰਨ ਦੀ ਸਲਾਹ
ਉਨ੍ਹਾਂ ਨੇ ਬੁੱਧਵਾਰ ਸ਼ਾਮ ਤੱਕ ਪੰਜਾਬ ਦੇ ਹਾਲਾਤ ਕਾਫੀ ਹੱਦ ਤੱਕ ਸੁਧਰਨ ਦੀ ਉਮੀਦ ਜਤਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਲੋਕਾਂ ਦੇ ਨਾਲ ਖੜ੍ਹੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: