Climate change in Punjab : ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ ਬੀਤੇ ਦੋ ਤਿੰਨ ਦਿਨਾਂ ਤੋਂ ਮੌਸਮ ਬੱਦਲਵਾਈ ਵਾਲਾ ਬਣਿਆ ਹੋਇਆ ਹੈ ਅਤੇ ਕਈ ਥਾਵਾਂ ਤੇ ਰੁਕ ਰੁਕ ਕੇ ਬਰਸਾਤ ਵੀ ਹੋ ਰਹੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੀ 14 ਮਈ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ ਇਸ ਦੌਰਾਨ ਤੇਜ਼ ਹਵਾਵਾਂ ਅਤੇ ਬਾਰਿਸ਼ ਦੀ ਸੰਭਾਵਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਮਈ ਮਹੀਨੇ ਵਿੱਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋ ਸਕਦੀ ਹੈ, ਉਨ੍ਹਾਂ ਇਹ ਵੀ ਕਿਹਾ ਕਿ ਇਹ ਮੌਸਮ ਖੇਤੀ ਲਈ ਵੀ ਲਾਹੇਵੰਦ ਹੈ ਕਿਉਂਕਿ ਝੋਨੇ ਦੀ ਪਨੀਰੀ ਬੀਜੀ ਜਾ ਰਹੀ ਹੈ ਜਿਸ ਲਈ ਇਹ ਮੌਸਮ ਕਾਫੀ ਫਾਇਦੇਮੰਦ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਦਾ ਪੱਧਰ ਵੀ ਘਟੇਗਾ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ ਕੁਲਵਿੰਦਰ ਕੌਰ ਨੇ ਕਿਹਾ ਕਿ ਆਉਂਦੀ 14 ਮਈ ਤੱਕ ਮੌਸਮ ਦਾ ਮਿਜਾਜ਼ ਇਸੇ ਤਰ੍ਹਾਂ ਦਾ ਰਹੇਗਾ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ ਅਤੇ ਇਹ ਬਾਰਿਸ਼ ਪੂਰੇ ਪੰਜਾਬ ਵਿੱਚ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਸਮ ਦੇ ਨਾਲ ਪਾਰਾ 4 ਡਿਗਰੀ ਤੱਕ ਘਟਿਆ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਆਮ ਨਾਲੋਂ ਪਾਰਾ ਹੇਠਾਂ ਡਿੱਗਾ ਹੈ ਅਤੇ ਜੋ ਗਰਮੀ ਲੋਕਾਂ ਨੂੰ ਮਹਿਸੂਸ ਹੋ ਰਹੀ ਸੀ ਉਹ ਘਟੀ ਹੈ।
ਇਹ ਵੀ ਪੜ੍ਹੋ : ਲੌਕਡਾਊਨ ਦੌਰਾਨ ਬੱਸ ਚੋਰੀ ਕਰ ਪਤਨੀ ਨੂੰ ਮਿਲਣ ਨਿਕਲਿਆ ਵਿਅਕਤੀ ਇੰਝ ਚੜ੍ਹਿਆ ਪੁਲਿਸ ਅੜਿੱਕੇ
ਕੁਲਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਸਮ ਦੇ ਨਾਲ ਜੋ ਕੋਰੋਨਾ ਮਰੀਜ਼ ਹਨ ਉਨ੍ਹਾਂ ਨੂੰ ਵੀ ਫਾਇਦਾ ਹੋਵੇਗਾ ਕਿਉਂਕਿ ਪ੍ਰਦੂਸ਼ਣ ਦਾ ਪੱਧਰ ਘਟੇਗਾ ਅਤੇ ਮਰੀਜ਼ਾਂ ਨੂੰ ਜੋ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਹੈ ਉਹ ਘੱਟ ਹੋਵੇਗੀ, ਉਨ੍ਹਾਂ ਕਿਹਾ ਕਿ ਇਹ ਮੌਸਮ ਖੇਤੀ ਲਈ ਵੀ ਕੋਈ ਨੁਕਸਾਨਦੇਹ ਨਹੀਂ ਹੈ ਸਗੋਂ ਇਸ ਦਾ ਫਾਇਦਾ ਹੈ ਕਿਉਂਕਿ ਕਿਸਾਨ ਆਪਣੀਆਂ ਕਣਕ ਦੀ ਫ਼ਸਲ ਸਾਂਭ ਚੁੱਕੇ ਨੇ ਅਤੇ ਝੋਨੇ ਦੀ ਫਸਲ ਦੀ ਬਿਜਾਈ ਲਈ ਤਿਆਰੀ ਹੋ ਰਹੀ ਹੈ। ਜਿਸ ਕਰਕੇ ਇਸ ਦਾ ਕੋਈ ਨੁਕਸਾਨ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਜੋ ਗਰਮੀ ਲਗਾਤਾਰ ਪੈ ਰਹੀ ਸੀ ਉਸ ਤੋਂ ਵੀ ਰਾਹਤ ਮਿਲੀ ਹੈ ਅਤੇ ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਬੀਤੇ ਸਾਲਾਂ ਨਾਲੋਂ ਇਸ ਸਾਲ ਮਈ ਮਹੀਨੇ ਦੇ ਵਿੱਚ ਆਮ ਨਾਲੋਂ ਜ਼ਿਆਦਾ ਬਰਸਾਤ ਹੋਵੇਗੀ।
ਇਹ ਵੀ ਦੇਖੋ : Rajindra Hospital ਤੋਂ ਰੋਂਦੇ ਮਰੀਜ਼ਾਂ ਦੇ ਪਰਿਵਾਰਾਂ ਦੀਆਂ ਵੀਡਿਓਜ਼ ਵਾਇਰਲ ਹੋਣ ਤੋਂ ਬਾਅਦ ਹਸਪਤਾਲ ਪਹੁੰਚੇ DC