CM announced the cancellation of : ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਯੂਨੀਵਰਸਿਟੀ ਤੇ ਕਾਲਜ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਆਨਲਾਈਨ ਪ੍ਰੀਖਿਆਵਾਂ ਲੈਣ ਵਾਲੀਆਂ ਕੁਝ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨਿਰਵਿਘਨ ਜਾਰੀ ਰਹਿਣਗੀਆਂ। ਆਪਣੇ ਹਫਤਾਵਾਰੀ ਫੇਸਬੁਕ ਲਾਈਵ ਸੈਸ਼ਨ #AskCaptain ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੇ ਅਧਾਰ ’ਤੇ ਪ੍ਰਮੋਟ ਕਰ ਦਿੱਤਾ ਜਾਵੇਗਾ। “ਹਾਲਾਂਕਿ, ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਣਾ ਚਾਹੁੰਦੇ ਹਨ ਉਨ੍ਹਾਂ ਨੂੰ ਕੋਵਿਡ ਸੰਕਟ ਖਤਮ ਹੋਣ ਤੋਂ ਬਾਅਦ ਨਵੀਆਂ ਪ੍ਰੀਖਿਆਵਾਂ ਰਾਹੀਂ ਮੌਕਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਕਾਲਜ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਲਈ ਰੂਪ ਰੇਖਾ ’ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਸ ਸਬੰਧੀ ਵਿਸਥਾਰ ਨਾਲ ਫੈਸਲੇ ਦਾ ਐਲਾਨ ਅਗਲੇ ਕੁਝ ਦਿਨਾਂ ਵਿਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੈਪਟਨ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਪੜ੍ਹਾਈ ਜਾਰੀ ਰਖਣ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ’ਤੁਸੀਂ ਆਪਣੇ ਸੁਨਹਿਰੀ ਭਵਿੱਖ ਲਈ ਆਪਣੀ ਪੜ੍ਹਾਈ ਜਾਰੀ ਰਖੋ।’ ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿਚ ਸੀਐਸਈ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕੈਪਟਨ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਾਬਕਾ ਫੌਜੀ ਉਮੀਦਵਾਰਾਂ ਲਈ ਪੀਸੀਐਸ ਪ੍ਰੀਖਿਆਵਾਂ ਦਾ ਵਿਸਥਾਰ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਸਾਧਾਰਨ ਸ਼੍ਰੇਣੀ ਵਿਚੋਂ ਐਸਸੀ ਉਮੀਦਵਾਰਾਂ ਨੂੰ ਮਿਲ ਰਹੇ ਅਸੀਮਿਤ ਮੌਕੇ ਜਾਰੀ ਰਹਿਣਗੇ। ਨਾਲ ਹੀ ਜਨਰਲ ਸ਼੍ਰੇਣੀ ਦੇ ਸਾਬਕਾ ਫੌਜੀਆਂ ਨੂੰ ਓਵਰ ਆਲ ਜਨਰਲ ਕੈਟੇਗਰੀ ਵਾਂਗ ਛੇ ਮੌਕੇ ਮਿਲਣ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਚਾਰ ਮੌਕੇ ਮਿਲਦੇ ਸਨ। ਓਬੀਸੀ ਸ਼੍ਰੇਣੀ ਦੇ ਸਾਬਕਾ ਫੌਜੀਆਂ ਲਈ ਮੌਕੇ ਵਧਾ ਕੇ 9 ਕਰ ਦਿੱਤੇ ਗਏ ਹਨ।