CM announces exgratia and : ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕਸ਼ਮੀਰੀ ਅੱਤਵਾਦੀਆਂ ਨਾਲ ਮੁਾਕਬਲਾ ਕਰਦਿਆਂ ਸ਼ਹੀਦ ਹੋਏ ਪਟਿਆਲਾ ਦੇ ਪਿੰਡ ਦੋਦੜਾ ਦੇ ਵਸਨੀਕ ਭਾਰਤੀ ਫੌਜ ਦੇ 24 ਰੈਜੀਮੈਂਟ ਦੇ ਜਵਾਨ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 29 ਸਾਲਾ ਇਸ 53 ਕੌਮੀ ਰਾਈਫਲਜ਼ (24 ਪੰਜਾਬ) ਦੇ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ, ਜੋਕਿ ਪੁਲਵਾਮਾ, ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਬਹਾਦੁਰੀ ਨਾਲ ਮੁਕਾਬਲਾ ਕਰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਦਾ ਸ਼ਹੀਦ ਹੋ ਗਿਆ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਤੇ ਸਹਿਯੋਗ ਦੇਵੇਗੀ।
ਦੱਸਣਯੋਗ ਹੈਕਿ ਨਾਇਕ ਰਾਜਵਿੰਦਰ ਕੌਰ ਪਟਿਆਲਾ ਜ਼ਿਲੇ ਦੀ ਤਹਿਸੀਲ ਸਮਾਣਾ ਵਿਚ ਪਿੰਡ ਦੋਦੜਾ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਵਿਚ ਪਿੱਛੇ ਉਸ ਦੇ ਮਾਤਾ-ਪਿਤਾ, ਪਤਨੀ ਗੁਰਪ੍ਰੀਤ ਕੋਰ ਅਤੇ ਭਰਾ ਬਲਵੰਤ ਸਿੰਘ ਹਨ। ਸ਼ਹੀਦ 24 ਮਾਰਚ, 2011 ਨੂੰ ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ ਅਤੇ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ 24 ਪੰਜਾਬ ਵਿਚ ਸ਼ਾਮਲ ਹੋ ਗਿਆ। ਜਿਥੇ ਉਸਨੇ ਖਤਰਨਾਕ ਪਲਾਟੂਨ ਵਿਚ ਬਹੁਤ ਵਧੀਆ ਢੰਗ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਉਸ ਨੇ ਸਵੈ-ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਸ ਆਪ੍ਰੇਸ਼ਨ ਵਿਚ ਪੋਸਟਿੰਗ ਕਰਵਾਈ ਸੀ। ਦੱਸਣਯੋਗ ਹੈ ਕਿ ਸ਼ਹੀਦ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਵਿਚ ਪਹੁੰਚੇਗੀ ਜਿਥੇ ਪੂਰੇ ਫੌਜੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।