CM announces Rs 50 lakh : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਸੰਗਰੂਰ ਦੇ ਫੌਜੀ ਜਵਾਨ ਲਾਂਸ ਨਾਇਕ ਕਰਨੈਲ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ 50 ਲੱਖ ਰੁਪਏ ਦਾ ਐਕਸਗ੍ਰੇਸ਼ੀਆ ਮੁਆਵਜ਼ਾ ਦੇਣ ਦੀ ਐਲਾਨ ਕੀਤਾ ਹੈ।
ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਕਰਨੈਲ ਸਿੰਘ ਨੇ ਦੇਸ਼ ਲਈ ਨਿਰਭੈ ਹੋ ਕੇ ਲੜਦਿਆਂ ਆਪਣਾ ਜੀਵਨ ਕੁਰਬਾਨ ਕੀਤਾ ਅਤੇ ਸ਼ੁਕਰਗੁਜ਼ਾਰ ਰਾਸ਼ਟਰ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਨਹੀਂ ਭੁੱਲੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਕੰਮ ਕਰੇਗਾ। ਦੱਸਣਯੋਗ ਹੈ ਕਿ ਪਾਕਿਸਤਾਨ ਵੱਲੋਂ ਬੁੱਧਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਸੀਜ਼ਫਾਇਰ ਦੀ ਉਲੰਘਣਾ ਦਰਾਨ ਕੀਤੀ ਗਈ ਗੋਲੀਬਾਰੀ ਵਿੱਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ। ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਪਿੰਡ ਲੋਹਾ ਖੇੜਾ (ਸੰਗਰੂਰ) ਦਾ ਰਹਿਣ ਵਾਲਾ ਸੀ ਅਤੇ ਉਸ ਦੇ ਪਿੱਛੇ ਉਸ ਦੇ ਮਾਤਾ ਪਿਤਾ, ਪਤਨੀ ਅਤੇ ਇਕ ਸਾਲ ਦਾ ਬੇਟਾ ਹੈ।