ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ਵਿੱਚ ਸ਼ਿਰਕਤ ਕੀਤੀ, ਇਥੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਗਰਮਜੋਸ਼ੀ ਨਾਲ ਮਿਲੇ।
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ, ਜਿਨ੍ਹਾਂ ਨੇ ਸੀ.ਐੱਮ. ਮਾਨ ਨੂੰ ਗੁਲਦਸਤਾ ਭੇਟ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ ‘ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਇੱਕ-ਦੂਜੇ ‘ਤੇ ਗੁਲਾਲ ਸੁੱਟਿਆ।