ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੱਜ ਅੰਤਿਮ ਅਰਦਾਸ ਦਿੱਲੀ ਵਿਚ ਹੋ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਪਹੁੰਚੇ। ਪਰਮਾਤਮਾ ਅੱਗੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਆਰਥਿਕ ਸੰਕਟ ‘ਚ ਸੀ ਤਾਂ ਡਾ. ਸਾਬ੍ਹ ਨੇ ਹੀ ਦੇਸ਼ ਨੂੰ ਇਸ ਤੋਂ ਬਾਹਰ ਕੱਢਿਆ ਸੀ। ਸ. ਮਾਨ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀਆਂ ਸਟ੍ਰੀਟ ਲਾਈਟਾਂ ‘ਚ ਪੜ੍ਹ ਕੇ ਉਹ ਇੰਨੇ ਮਹਾਨ ਵਿਅਕਤੀ ਬਣੇ। ਸਾਰੀ ਦੁਨੀਆ ‘ਚ ਡਾ. ਸਾਬ੍ਹ ਦਾ ਨਾਮ ਹੈ, ਉਹ ਇੱਕ ਖਿੱਤੇ ਦੇ ਨਹੀਂ ਪੂਰੀ ਦੁਨੀਆ ਦੇ ਮੰਨੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਸਿੱਖਾਂ ਦੀ ਛਵੀ ਨੂੰ ਵੱਡਾ ਮਾਣ-ਸਨਮਾਨ ਦਿਵਾਉਣ ਲਈ ਡਾਕਟਰ ਸਾਬ੍ਹ ਦਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਤੇ ਦਰਜ ਰਹੇਗਾ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ।
https://x.com/BhagwantMann/status/1875148325135024255
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। ਘਰ ‘ਤੇ ਬੇਹੋਸ਼ ਹੋਣ ਦੇ ਬਾਅਦ ਉਨ੍ਹਾਂ ਨੂੰ ਰਾਤ 8.06 ਵਜੇ ਦਿੱਲੀ ਦੇ ਏਮਜ਼ ਹਸਪਤਾਲ ਲਿਆਂਦਾ ਗਿਆ ਜਿਥੇ 9.51 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੇ ਬਾਅਦ 28 ਦਸੰਬਰ ਨੂੰ ਨਿਗਮਬੋਧ ਘਾਟ ‘ਤੇ ਉਨ੍ਹਾਂ ਦਾ ਰਾਜਕੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: