ਪੰਜਾਬ ਦੇ CM ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਗੋਲਕ ਵਾਲੇ ਬਿਆਨ ‘ਤੇ ਤਲਬ ਕੀਤਾ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸਪੱਸ਼ਟੀਕਰਨ ਦੇਣਗੇ।
ਸੀਐੱਮ ਮਾਨ ਅੱਜ ਵਿਰਾਸਤ ਮਾਰਗ ਤੋਂ ਨੰਗੇ ਪੈਰੀਂ ਚੱਲਦਿਆਂ ਹੋਇਆ ਵਾਹਿਗੁਰੂ ਦਾ ਜਾਪ ਕਰਦੇ ਹੋਏ ਸਕੱਤਰੇਤ ਵਿਖੇ ਪਹੁੰਚਣਗੇ। ਪਿਛਲੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਸੀਐੱਮ ਮਾਨ ਦੀਆਂ ਕੁਝ ਆਡੀਓ ਤੇ ਵੀਡੀਓ ਆ ਰਹੀਆਂ ਹਨ ਜਿਹੜੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ, ਇਸੇ ਨੂੰ ਲੈ ਕੇ ਸੀਐੱਮ ਮਾਨ ਵੱਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ : ਮੁਕੇਰੀਆ :ਨ/ਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰ/ਡੋਜ਼ ਕਾਰਨ ਨੌਜਵਾਨ ਦੀ ਹੋਈ ਮੌ/ਤ
ਦੂਜੇ ਪਾਸੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਅੰਮ੍ਰਿਤਸਰ ਪਹੁੰਚ ਰਹੇ ਹਨ ਤੇ ਪ੍ਰੋਟੋਕਾਲ ਮੁਤਾਬਕ ਸੂਬੇ ਦੇ ਸੀਐੱਮ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚਦੇ ਹਨ ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਸੀਐੱਮ ਮਾਨ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਮੈਂ ਰਾਸ਼ਟਰਪਤੀ ਦੇ ਸਵਾਗਤ ਲਈ ਨਹੀਂ ਜਾਵਾਂਗਾ ਸਗੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਵਾਂਗਾ ਜਿਥੇ ਇਕ ਨਿਮਾਣੇ ਸਿੱਖ ਵਾਂਗ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਵਾਂਗਾ।
ਮਿਲੀ ਜਾਣਕਾਰੀ ਮੁਤਾਬਕ ਪੰਥਕ ਕਚਹਿਰੀ ‘ਚ CM ਮਾਨ ਕਰੀਬ 10:45 ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣਗੇ। ਬਿਆਨਬਾਜ਼ੀ ‘ਤੇ ਸੀਐੱਮ ਮਾਨ ਸਫ਼ਾਈ ਦੇਣਗੇ ਤੇ ਇਸ ਲਈ ਮੁੱਖ ਮੰਤਰੀ ਸਵੇਰੇ 10:30 ਵਜੇੇ ਅੰਮ੍ਰਿਤਸਰ ਸਰਕਟ ਹਾਊਸ ਤੋਂ ਰਵਾਨਾ ਹੋਣਗੇ।
ਵੀਡੀਓ ਲਈ ਕਲਿੱਕ ਕਰੋ -:
























