ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਵੱਡਾ ਐਲਾਨ ਕਰਨ ਜਾ ਰਹੇ ਹਨ। ਸੀਐਮ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅੱਜ ਤੱਕ ਅਜਿਹਾ ਕੋਈ ਫੈਸਲਾ ਨਹੀਂ ਹੋਇਆ ਹੋਵੇਗਾ। ਮਾਨ ਦੇ ਇਸ ਐਲਾਨ ਨੂੰ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਨਾਲ ਜੋੜਿਆ ਜਾ ਰਿਹਾ ਹੈ। ਇਸ ਵਿੱਚ ਸਭ ਤੋਂ ਮਹੱਤਵਪੂਰਨ, 300 ਯੂਨਿਟ ਮੁਫਤ ਬਿਜਲੀ, ਸਰਕਾਰੀ ਨੌਕਰੀਆਂ ਅਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਪ੍ਰਤੀ ਮਹੀਨਾ ਸ਼ਾਮਲ ਹੈ।
ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਹੁਣ ਤੱਕ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ ਦਲ ਦਾ ਰਾਜ ਸੀ। ਦਿੱਲੀ ਤੋਂ ਬਾਅਦ ਪੰਜਾਬ ਪਹਿਲਾ ਪੂਰਾ ਸੂਬਾ ਹੈ, ਜਿੱਥੇ ਆਮ ਆਦਮੀ ਪਾਰਟੀ ਨੂੰ ਸੱਤਾ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: